DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

BKU Protest: ਬੀਕੇਯੂ ਉਗਰਾਹਾਂ ਵੱਲੋਂ ਡੀਸੀ ਦਫ਼ਤਰ ਅੱਗੇ ਮੋਰਚਾ ਸ਼ੁਰੂ

ਦਰਜਨਾਂ ਵਾਰ ਧਰਨਿਆਂ, ਰੈਲੀਆਂ ਅਤੇ ਭੇਜੇ ਮੰਗ ਪੱਤਰਾਂ ਦੇ ਬਾਵਜੂਦ ਸਰਕਾਰਾਂ ਦੇ ਕੰਨਾਂ ’ਤੇ ਨਹੀਂ ਸਰਕੀ ਜੂੰ: ਬੁਲਾਰੇ

  • fb
  • twitter
  • whatsapp
  • whatsapp
Advertisement

ਕਿਸਾਨ-ਮਜ਼ਦੂਰ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਸੂਬਾਈ ਸੱਦੇ ’ਤੇ ਅੱਜ ਡੀਸੀ ਬਰਨਾਲਾ ਦਫ਼ਤਰ ਅੱਗੇ ਮੋਰਚਾ ਆਰੰਭ ਕਰ ਦਿੱਤਾ ਗਿਆ ਹੈ। ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ, ਜਨਰਲ ਸਕੱਤਰ ਜਰਨੈਲ ਸਿੰਘ ਬਦਰਾ, ਦਰਸ਼ਨ ਸਿੰਘ ਭੈਣੀ, ਬੁੱਕਣ ਸਿੰਘ ਸੱਦੋਵਾਲ, ਮਹਿਲਾ ਵਿੰਗ ਜ਼ਿਲ੍ਹਾ ਕਨਵੀਨਰ ਕਮਲਜੀਤ ਕੌਰ ਬਰਨਾਲਾ, ਬਲਾਕ ਪ੍ਰਧਾਨ ਬਲੌਰ ਸਿੰਘ ਛੰਨਾ, ਕ੍ਰਿਸ਼ਨ ਸਿੰਘ ਛੰਨਾ, ਮਹਿਲ ਕਲਾਂ ਬਲਾਕ ਪ੍ਰਧਾਨ ਰਾਮ ਸਿੰਘ ਸੰਘੇੜਾ ਨੇ ਕਿਹਾ ਕਿ ਕਿਸਾਨ-ਮਜ਼ਦੂਰਾਂ ਦੀਆਂ ਬੁਨਿਆਦੀ ਤੇ ਭਖਵੀਆਂ ਮੰਗਾਂ ਦੀ ਪੂਰਤੀ ਅਤੇ ਖੇਤੀ ਸੰਕਟ ਤੋਂ ਛੁਟਕਾਰੇ ਲਈ ਪਿਛਲੇ ਲੰਮੇ ਸਮੇਂ ਤੋਂ ਧਰਨਿਆਂ, ਰੈਲੀਆਂ ਰਾਹੀਂ ਅਤੇ ਦਰਜਨਾਂ ਵਾਰ ਮੰਗ ਪੱਤਰ ਭੇਜ ਕੇ ਸਰਕਾਰਾਂ ਨੂੰ ਅਪੀਲਾਂ-ਬੇਨਤੀਆਂ ਕਰ ਚੁੱਕੇ ਹਾਂ। ਪਰ ਸਰਕਾਰਾਂ ਅੰਨਦਾਤੇ ਵੱਲੋਂ ਮੂੰਹ ਮੋੜ ਕੇ ਬਹੁਕੌਮੀ ਕੰਪਨੀਆਂ/ਕਾਰਪੋਰੇਟ ਘਰਾਣਿਆਂ ਦੇ ਹਿਤਾਂ ਦੀ ਰੱਖਿਆ ਨੂੰ ਤਰਜੀਹ ਦੇ ਰਹੀਆਂ ਹਨ ਅਤੇ ਪੈਦਾਵਾਰੀ ਸਰੋਤ ਲੁਟਾਉਣ ਲਈ ਕਾਹਲੀਆਂ ਪਈਆਂ ਹੋਈਆਂ ਹਨ।

Advertisement

ਆਗੂਆਂ ਨੇ ਕਿਹਾ ਕਿ ਸੰਘਰਸ਼ ਤੇ ਸ਼ਹਾਦਤਾਂ ਨਾਲ ਵਰੋਸਾਈ ਵਿਰਾਸਤ ਨੂੰ ਸਾਮਰਾਜੀ ਕਾਰਪੋਰੇਟਾਂ ਹਵਾਲੇ ਕਦਾਚਿੱਤ ਨਹੀਂ ਕਰਨ ਦਿੱਤਾ ਜਾਵੇਗਾ। ਬੁਲਾਰਿਆਂ ਨੇ ਸਮੁੱਚੀਆਂ ਕਿਸਾਨ-ਮਜ਼ਦੂਰ ਮੰਗਾਂ ਦੀ ਫ਼ੌਰੀ ਪੂਰਤੀ ਮੰਗੀ ਅਤੇ ਕਿਹਾ ਕਿ ਭਾਰਤ-ਅਮਰੀਕਾ ਵਪਾਰ ਸਮਝੌਤਾ ਵਾਰਤਾ ਰੱਦ ਕੀਤੀ ਜਾਵੇ।

Advertisement

ਇਸ ਮੌਕੇ ਬਿੰਦਰਪਾਲ ਕੌਰ ਭਦੌੜ, ਅਮਰਜੀਤ ਕੌਰ ਬਡਬਰ, ਰਾਜਵਿੰਦਰ ਕੌਰ ਕਾਲੇਕੇ, ਕੁਲਜੀਤ ਸਿੰਘ ਵਜੀਦਕੇ, ਨਾਜ਼ਰ ਸਿੰਘ ਠੁੱਲੀਵਾਲ, ਮਲਕੀਤ ਸਿੰਘ ਹੇੜੀਕੇ, ਦਰਸ਼ਨ ਸਿੰਘ ਚੀਮਾ, ਨਰਿੱਪਜੀਤ ਸਿੰਘ ਬਡਬਰ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ।

Advertisement
×