DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪਾਣੀਆਂ ਦੇ ਮਸਲੇ 'ਤੇ ਬੀ.ਕੇ.ਯੂ. ਉਗਰਾਹਾਂ ਵੱਲੋਂ 10 ਮਈ ਨੂੰ ਕਨਵੈਨਸ਼ਨ ਦਾ ਐਲਾਨ

ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੀ ਸੂਬਾ ਪੱਧਰੀ ਮੀਟਿੰਗ ਅੱਜ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਪ੍ਰਧਾਨਗੀ ਹੇਠ ਹਲਕੇ ਦੇ ਪਿੰਡ ਚੀਮਾ ਵਿਖੇ ਹੋਈ। ਇਸ ਮੀਟਿੰਗ ਵਿੱਚ ਸਾਰੇ ਜ਼ਿਲ੍ਹਿਆਂ ਦੇ ਪ੍ਰਧਾਨ, ਸਕੱਤਰ ਅਤੇ ਮਹਿਲਾ ਆਗੂਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ...

  • fb
  • twitter
  • whatsapp
  • whatsapp
featured-img featured-img
ਪਿੰਡ ਚੀਮਾ ਵਿੱਚ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ। ਫੋਟੋ; ਚੀਮਾ
Advertisement

ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੀ ਸੂਬਾ ਪੱਧਰੀ ਮੀਟਿੰਗ ਅੱਜ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਪ੍ਰਧਾਨਗੀ ਹੇਠ ਹਲਕੇ ਦੇ ਪਿੰਡ ਚੀਮਾ ਵਿਖੇ ਹੋਈ। ਇਸ ਮੀਟਿੰਗ ਵਿੱਚ ਸਾਰੇ ਜ਼ਿਲ੍ਹਿਆਂ ਦੇ ਪ੍ਰਧਾਨ, ਸਕੱਤਰ ਅਤੇ ਮਹਿਲਾ ਆਗੂਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਪਾਣੀਆਂ ਦੇ ਗੰਭੀਰ ਸੰਕਟ, ਜਥੇਬੰਦਕ ਚੋਣਾਂ ਅਤੇ ਕਿਸਾਨੀ ਮੰਗਾਂ ਨੂੰ ਲੈ ਕੇ ਅਹਿਮ ਫੈਸਲੇ ਲਏ ਗਏ।

ਮੀਟਿੰਗ ਦੇ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਦੱਸਿਆ ਕਿ ਪਾਣੀਆਂ ਦੀ ਵੰਡ ਦੇ ਸਵਾਲ, ਦਰਿਆਈ ਪਾਣੀਆਂ ਦੇ ਮਸਲੇ ਅਤੇ ਇਸ ਦੇ ਸਹੀ ਹੱਲ ਨੂੰ ਲੋਕਾਂ ਦੀ ਕਚਹਿਰੀ ਵਿੱਚ ਰੱਖਣ ਲਈ 10 ਮਈ ਨੂੰ ਇੱਕ ਵੱਡੀ ਕਨਵੈਂਸ਼ਨ ਕੀਤੀ ਜਾਵੇਗੀ।

Advertisement

ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਿਆਸੀ ਪਾਰਟੀਆਂ ਪਾਣੀਆਂ ਦੇ ਮਸਲੇ ਨੂੰ ਹੱਲ ਕਰਨ ਦੀ ਬਜਾਏ ਕਿਸਾਨਾਂ ਨੂੰ ਆਪਸ ਵਿੱਚ ਲੜਾ ਕੇ ਆਪਣਾ ਸਿਆਸੀ ਉੱਲੂ ਸਿੱਧਾ ਕਰ ਰਹੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਪਾਣੀਆਂ 'ਤੇ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ ਕਰਵਾਇਆ ਜਾ ਰਿਹਾ ਹੈ। ਦੂਸ਼ਿਤ ਹੋ ਰਹੇ ਪਾਣੀ ਅਤੇ ਅਜਾਈਂ ਜਾ ਰਹੇ ਸਰੋਤਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਕਿਸਾਨੀ ਏਕਤਾ ਨੂੰ ਤੋੜਨ ਲਈ ਹਰਿਆਣਾ ਅਤੇ ਰਾਜਸਥਾਨ ਦੇ ਕਿਸਾਨਾਂ ਵਿਚਾਲੇ ਟਕਰਾਅ ਪੈਦਾ ਕੀਤਾ ਜਾ ਰਿਹਾ ਹੈ।

Advertisement

ਜਥੇਬੰਦੀ ਨੇ ਫੈਸਲਾ ਕੀਤਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ 15 ਮਈ ਨੂੰ ਚੰਡੀਗੜ੍ਹ ਵਿਖੇ ਪਾਣੀਆਂ ਦੇ ਮਸਲੇ ਨੂੰ ਲੈ ਕੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ।

Advertisement
×