ਲਖਵੀਰ ਸਿੰਘ ਚੀਮਾ
ਟੱਲੇਵਾਲ, 6 ਮਾਰਚ
ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਸੰਘਰਸ਼ ਤਹਿਤ ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨਾਂ ਨੂੰ ਘਰਾਂ ਤੇ ਕਾਲੀਆਂ ਝੰਡੀਆਂ ਲਗਾਉਣ ਦਾ ਸੱਦਾ ਦਿੱਤਾ ਗਿਆ ਹੈ। ਇਸ ਲਈ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਲੋਂ ਬਰਨਾਲਾ ਜ਼ਿਲ੍ਹੇ ਦੇ ਪਿੰਡਾਂ ਵਿੱਚ ਆਪਣੇ ਘਰਾਂ ਅਤੇ ਵਾਹਨਾਂ ’ਤੇ ਕਾਲੀਆਂ ਝੰਡੀਆਂ ਲਗਾਈਆਂ ਗਈਆਂ। ਇਸ ਮੌਕੇ ਕਿਸਾਨ ਆਗੂ ਬਲਵੰਤ ਸਿੰਘ ਨੰਬਰਦਾਰ, ਰਾਜਿੰਦਰ ਸਿੰਘ ਭੰਗੂ ਅਤੇ ਗੋਗੀ ਚੀਮਾ ਨੇ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ 200 ਤੋਂ ਵੱਧ ਕਿਸਾਨਾਂ ਦੀ ਮੌਤ ਹੋ ਗਈ ਹੈ ਪਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ। ਸੰਘਰਸ਼ ਨੂੰ ਤੇਜ਼ ਕਰਦਿਆਂ ਅੱਜ ਕਾਲੀਆਂ ਝੰਡੀਆਂ ਨਾਲ ਰੋਸ ਜਤਾਇਆ ਹੈ।