DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਬਠਿੰਡਾ ਵਿੱਚ ਕਿਸਾਨਾਂ ਨੂੰ ਰੋਕਣ ਲਈ ਨਾਕਾਬੰਦੀ

ਬਠਿੰਡਾ ਵਿਚ ਅੱਜ ਕਿਸਾਨਾਂ ਦੇ ਕਾਫਲਿਆਂ ਨੂੰ ਪੁਲੀਸ ਵੱਲੋਂ ਵੱਖ-ਵੱਖ ਥਾਵਾਂ ’ਤੇ ਰੋਕਿਆ ਗਿਆ। ਜਾਣਕਾਰੀ ਅਨੁਸਾਰ ਬਠਿੰਡਾ ਥਰਮਲ ਦੇ ਟੀ-ਪੁਆਇੰਟ ’ਤੇ ਕਿਸਾਨਾਂ ਦੇ ਇੱਕ ਕਾਫਲੇ ਨੂੰ ਰੋਕ ਗਿਆ ਜਿੱਥੇ ਕਿਸਾਨ ਆਗੂ ਜਗਸੀਰ ਸਿੰਘ ਝੁੰਬਾ ਅਤੇ ਗੁਰਪਾਲ ਸਿੰਘ ਦਿਉਣ ਮੌਜੂਦ ਹਨ।...

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement

ਬਠਿੰਡਾ ਵਿਚ ਅੱਜ ਕਿਸਾਨਾਂ ਦੇ ਕਾਫਲਿਆਂ ਨੂੰ ਪੁਲੀਸ ਵੱਲੋਂ ਵੱਖ-ਵੱਖ ਥਾਵਾਂ ’ਤੇ ਰੋਕਿਆ ਗਿਆ। ਜਾਣਕਾਰੀ ਅਨੁਸਾਰ ਬਠਿੰਡਾ ਥਰਮਲ ਦੇ ਟੀ-ਪੁਆਇੰਟ ’ਤੇ ਕਿਸਾਨਾਂ ਦੇ ਇੱਕ ਕਾਫਲੇ ਨੂੰ ਰੋਕ ਗਿਆ ਜਿੱਥੇ ਕਿਸਾਨ ਆਗੂ ਜਗਸੀਰ ਸਿੰਘ ਝੁੰਬਾ ਅਤੇ ਗੁਰਪਾਲ ਸਿੰਘ ਦਿਉਣ ਮੌਜੂਦ ਹਨ।

ਉੱਥੇ ਹੀ ਦੂਜੇ ਪਾਸੇ ਭੁੱਚ ਖੁਰਦ ਤੋਂ ਅੱਗੇ ਲਵੇਰੀ ਸਰ ਗੁਰਦੁਆਰੇ ਦੇ ਕੋਲ ਵੀ ਪੁਲੀਸ ਵੱਲੋਂ ਨਾਕਾ ਲਗਾਇਆ ਗਿਆ ਹੈ। ਇਸ ਨਾਕੇ ਵੱਲ ਬੀਕੇਯੂ (ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਸਿੰਗਾਰਾ ਸਿੰਘ ਮਾਨ ਅਤੇ ਜਸਵੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਕਿਸਾਨ ਕਾਫਲਾ ਪਹੁੰਚ ਚੁੱਕਾ ਹੈ।

Advertisement

ਪੁਲੀਸ ਵੱਲੋਂ ਸਥਿਤੀ ’ਤੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਇਲਾਕੇ ਵਿੱਚ ਭਾਰੀ ਪੁਲੀਸ ਫੋਰਸ ਤਾਇਨਾਤ ਕੀਤੀ ਗਈ ਹੈ।

Advertisement

Advertisement
×