DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Blood Donation Camp: ਸਰਦਾਰ ਦਿਆਲ ਸਿੰਘ ਮਜੀਠੀਆ ਦੀ ਬਰਸੀ ਮੌਕੇ ਖ਼ੂਨਦਾਨ ਕੈਂਪ

ਟ੍ਰਿਬਿਊਨ ਸਮੂਹ ਦੇ 100 ਤੋਂ ਵੱਧ ਮੁਲਾਜ਼ਮਾਂ ਨੇ ਖ਼ੂਨਦਾਨ ਕੀਤਾ

  • fb
  • twitter
  • whatsapp
  • whatsapp
featured-img featured-img
ਖ਼ੂਨਦਾਨ ਕੈਂਪ ਮੌਕੇ ਹਾਜ਼ਰ ਟਰੱਸਟੀ ਐੱਸ ਐੱਸ ਸੋਢੀ, ਮੁੱਖ ਸੰਪਾਦਕ ਜੋਤੀ ਮਲਹੋਤਰਾ, ਜਨਰਲ ਮੈਨੇਜਰ ਅਮਿਤ ਸ਼ਰਮਾ, ਪੰਜਾਬੀ ਟ੍ਰਿਬਿਊਨ ਦੇ ਸੰਪਾਦਕ ਅਰਵਿੰਦਰ ਜੌਹਲ, ਦੈਨਿਕ ਟ੍ਰਿਬਿਊਨ ਦੇ ਸੰਪਾਦਕ ਨਰੇਸ਼ ਕੌਸ਼ਲ ਅਤੇ ਟ੍ਰਿਬਿਊਨ ਐਂਪਲਾਈਜ਼ ਯੂਨੀਅਨ ਦੇ ਪ੍ਰਧਾਨ ਕਰਮਵੀਰ, ਜਨਰਲ ਸਕੱਤਰ, ਰੁਚਿਕਾ ਐੱਮ ਖੰਨਾ ਅਤੇ ਹੋਰ। -ਫੋਟੋ: ਪੰਜਾਬੀ ਟ੍ਰਿਬਿਊਨ
Advertisement

ਟ੍ਰਿਬਿਊਨ ਐਂਪਲਾਈਜ਼ ਯੂਨੀਅਨ ਵੱਲੋਂ ਟ੍ਰਿਬਿਊਨ ਪ੍ਰਕਾਸ਼ਨ ਸਮੂਹ ਦੇ ਬਾਨੀ ਸਰਦਾਰ ਦਿਆਲ ਸਿੰਘ ਮਜੀਠੀਆ ਦੀ ਬਰਸੀ ਮੌਕੇ ਅੱਜ ਟ੍ਰਿਬਿਊਨ ਦਫ਼ਤਰ ਚੰਡੀਗੜ੍ਹ ਵਿੱਚ 62ਵਾਂ ਖ਼ੂਨਦਾਨ ਕੈਂਪ ਲਾਇਆ ਗਿਆ। ਇਸ ਮੌਕੇ ਟ੍ਰਿਬਿਊਨ ਸਮੂਹ ਦੇ 100 ਤੋਂ ਵੱਧ ਮੁਲਾਜ਼ਮਾਂ ਨੇ ਖ਼ੂਨਦਾਨ ਕੀਤਾ।

ਕੈਂਪ ਦਾ ਉਦਘਾਟਨ ਦਿ ਟ੍ਰਿਬਿਊਨ ਸਮੂਹ ਦੇ ਟਰੱਸਟੀ ਸੇਵਾਮੁਕਤ ਜਸਟਿਸ ਐੱਸ ਐੱਸ ਸੋਢੀ ਨੇ ਕੀਤਾ। ਸ੍ਰੀ ਸੋਢੀ ਨੇ ਖ਼ੂਨਦਾਨ ਨੂੰ ਉੱਤਮ ਦਾਨ ਦੱਸਦਿਆਂ ਸਰਦਾਰ ਦਿਆਲ ਸਿੰਘ ਮਜੀਠੀਆ ਦੀ ਬਰਸੀ ’ਤੇ ਹਰ ਸਾਲ ਯੂਨੀਅਨ ਵੱਲੋਂ ਨਿਭਾਈ ਜਾਂਦੀ ਇਸ ਰੀਤ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਖ਼ੂਨਦਾਨ ਮਹਾਂਦਾਨ ਹੈ। ਉਨ੍ਹਾਂ ਨੇ ਖ਼ੂਨਦਾਨ ਕਰਨ ਵਾਲਿਆਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਹੋਰਨਾਂ ਨੂੰ ਇਸ ਕਾਰਜ ਲਈ ਅੱਗੇ ਆਉਣ ਲਈ ਪ੍ਰੇਰਿਆ। ਇਸ ਦੌਰਾਨ ਉਨ੍ਹਾਂ ਖ਼ੂਨਦਾਨ ਕਰਨ ਵਾਲਿਆਂ ਦਾ ਸਨਮਾਨ ਕੀਤਾ। ਇਸ ਮੌਕੇ ਸ੍ਰੀਮਤੀ ਕਾਂਤਾ ਸਰੂਪ ਕ੍ਰਿਸ਼ਨ ਅਤੇ ਡਾ. ਜੇ ਜੀ ਜੌਲੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।

Advertisement

ਟ੍ਰਿਬਿਊਨ ਐਂਪਲਾਈਜ਼ ਯੂਨੀਅਨ ਦੇ ਪ੍ਰਧਾਨ ਕਰਮਵੀਰ ਨੇ ਮੁੱਖ ਮਹਿਮਾਨ ਦਾ ਸਵਾਗਤ ਕਰਦਿਆਂ ਕਿਹਾ ਕਿ ਯੂਨੀਅਨ ਵੱਲੋਂ ਹਰ ਵਰ੍ਹੇ ਸਰਦਾਰ ਦਿਆਲ ਸਿੰਘ ਮਜੀਠੀਆ ਦੀ ਬਰਸੀ ਮੌਕੇ ਖ਼ੂਨਦਾਨ ਕੈਂਪ ਲਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਯੂਨੀਅਨ ਵੱਲੋਂ ਵੱਖ-ਵੱਖ ਸਮੇਂ ’ਤੇ ਵੱਖ-ਵੱਖ ਸਮਾਜ ਸੇਵਾ ਦੇ ਕਾਰਜ ਕੀਤੇ ਜਾਂਦੇ ਹਨ। ਇਸ ਮੌਕੇ ਦਿ ਟ੍ਰਿਬਿਊਨ ਪ੍ਰਕਾਸ਼ਨ ਸਮੂਹ ਦੀ ਮੁੱਖ ਸੰਪਾਦਕ ਜੋਤੀ ਮਲਹੋਤਰਾ, ਜਨਰਲ ਮੈਨੇਜਰ ਅਮਿਤ ਸ਼ਰਮਾ, ਪੰਜਾਬੀ ਟ੍ਰਿਬਿਊਨ ਦੀ ਸੰਪਾਦਕ ਅਰਵਿੰਦਰ ਜੌਹਲ ਅਤੇ ਦੈਨਿਕ ਟ੍ਰਿਬਿਊਨ ਦੇ ਸੰਪਾਦਕ ਨਰੇਸ਼ ਕੌਸ਼ਲ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਟ੍ਰਿਬਿਊਨ ਐਂਪਲਾਈਜ਼ ਯੂਨੀਅਨ ਦੀ ਜਨਰਲ ਸਕੱਤਰ ਰੁਚਿਕਾ ਐੱਮ ਖੰਨਾ ਨੇ ਖ਼ੂਨਦਾਨ ਕੈਂਪ ਨੂੰ ਸਫ਼ਲ ਬਣਾਉਣ ਲਈ ਸਾਰਿਆਂ ਦਾ ਧੰਨਵਾਦ ਕੀਤਾ। ਜਾਣਕਾਰੀ ਅਨੁਸਾਰ ਕੈਂਪ ਵਿੱਚ ਪੀ ਜੀ ਆਈ ਦੇ ਡਾ. ਸੁਚੇਤ ਸਚਦੇਵ ਦੀ ਅਗਵਾਈ ਹੇਠ ਡਾਕਟਰਾਂ ਦੀ ਟੀਮ ਨੇ ਖੂਨ ਇਕੱਤਰ ਕੀਤਾ। ਇਸ ਦੌਰਾਨ ਕੈਂਪ ਵਿੱਚ ਰਾਜਨ ਰੇਖੀ ਵੱਲੋਂ 278ਵੀਂ ਵਾਰ ਖ਼ੂਨਦਾਨ ਕੀਤਾ ਗਿਆ। ਇਸ ਤੋਂ ਇਲਾਵਾ ਰਾਜੇਸ਼ ਕੁਮਾਰ ਸ਼ਰਮਾ ਵੱਲੋਂ 53ਵੀਂ, ਕਮਲ ਕੁਮਾਰ ਤੇ ਕਰਮ ਕੁੰਵਰ ਸਿੰਘ ਨੇ 52ਵੀਂ, ਵਿਪਿਨ ਜੋਸ਼ੀ ਨੇ 51ਵੀਂ, ਦਪਿੰਦਰ ਸਿੰਘ ਵੱਲੋਂ 50ਵੀਂ, ਰਜਿੰਦਰ ਕੁਮਾਰ ਜੇਠੀ ਨੇ 45ਵੀਂ, ਪ੍ਰਦੀਪ ਨੇ 43ਵੀਂ, ਰਾਕੇਸ਼ ਕੁਮਾਰ ਨੇ 42ਵੀਂ, ਕਲਿਆਣ ਨੇ 30 ਅਤੇ ਗਿਰੀਸ਼ ਆਰਿਆ ਨੇ 26ਵੀਂ ਵਾਰ ਖ਼ੂਨਦਾਨ ਕੀਤਾ।

Advertisement

Advertisement
×