ਚਮਕੌਰ ਸਾਹਿਬ: ਸਮਾਜ ਸੁਧਾਰ ਮੰਚ ਪੰਜਾਬ ਦੇ ਮੈਂਬਰਾਂ ਦੀ ਮੀਟਿੰਗ ਹੋਈ। ਮੰਚ ਦੇ ਆਗੂ ਕੁਲਦੀਪ ਸਿੰਘ ਓਇੰਦ ਅਤੇ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਨੇ ਦੱਸਿਆ ਕਿ ਦਸਹਿਰੇ ਵਾਲੇ ਦਿਨ 5 ਅਕਤੂਬਰ ਨੂੰ ਮੰਚ ਵੱਲੋਂ ਨਹਿਰੂ ਯੁਵਾ ਕੇਂਦਰ ਰੂਪਨਗਰ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਦੇ ਸਾਹਮਣੇ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਨੌਜਵਾਨਾਂ ਨੂੰ ਖੂਨਦਾਨ ਕਰਨ ਦੀ ਅਪੀਲ ਕੀਤੀ ਹੈ। -ਨਿੱਜੀ ਪੱਤਰ ਪ੍ਰੇਰਕ