
ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 12 ਮਈ
ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਯਾਦਗਾਰੀ ਸੁਸਾਇਟੀ ਫ਼ਤਹਿਗੜ੍ਹ ਸਾਹਿਬ ਅਤੇ ਬਾਬਾ ਮੋਤੀ ਰਾਮ ਮਹਿਰਾ ਖੂਨਦਾਨ ਸੁਸਾਇਟੀ ਰਜਿ. ਫ਼ਤਹਿਗੜ੍ਹ ਸਾਹਿਬ ਵੱਲੋਂ 132ਵਾਂ ਖੂਨਦਾਨ ਕੈਪ ਸਰਹਿੰਦ ਫ਼ਤਹਿ ਦਿਵਸ ਨੂੰ ਸਮਰਪਿਤ ਕਰਦੇ ਹੋਏ 14 ਮਈ ਨੂੰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿੱਚ ਲਗਾਇਆ ਜਾ ਰਿਹਾ ਹੈ। ਸੁਸਾਇਟੀ ਦੇ ਪ੍ਰਧਾਨ ਸ਼ੇਰ ਸਿੰਘ ਅਤੇ ਸਕੱਤਰ ਨਿਸਾਨ ਸਿੰਘ ਚੀਮਾ ਨੇ ਦੱਸਿਆ ਕਿ ਇਸ ਮੌਕੇ ਗੌਰਮਿੰਟ ਮਲਟੀ ਸਪੈਸ਼ਲਿਟੀ ਹਸਪਤਾਲ ਸੈਕਟਰ 16 ਚੰਡੀਗੜ੍ਹ ਦੀ ਡਾ. ਸਿਮਰਨਜੀਤ ਕੌਰ ਗਿਲ ਦੀ ਅੱਗਵਾਈ ਹੇਠ ਟੀਮ ਸਵੇਰੇ 9 ਤੋਂ ਦੁਪਹਿਰ 1.30 ਵਜੇ ਤੱਕ ਖੂਨ ਇਕੱਠਾ ਕੀਤਾ ਜਾਵੇਗਾ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ