ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਹੁਸ਼ਿਆਰਪੁਰ ’ਚ ਕਾਰ ਵਿੱਚੋਂ ਦੋ ਵਿਅਕਤੀਆਂ ਦੀ ਲਾਸ਼ਾਂ ਮਿਲੀਆਂ

ਇੱਥੋਂ ਦੇ ਇੱਕ ਪਿੰਡ ਵਿੱਚ ਸਰਕਾਰੀ ਸਕੂਲ ਦੇ ਨੇੜੇ ਖੜ੍ਹੀ ਇੱਕ ਕਾਰ ਵਿੱਚੋਂ ਇੱਕ ਔਰਤ ਸਮੇਤ ਦੋ ਵਿਅਕਤੀ ਮ੍ਰਿਤ ਮਿਲੇ ਹਨ। ਪੁਲੀਸ ਅਨੁਸਾਰ ਮ੍ਰਿਤਕਾਂ ਦੀ ਪਛਾਣ ਦਲਬੀਰ ਸਿੰਘ ਅਤੇ ਰਜਨੀ ਦੇਵੀ ਵਜੋਂ ਹੋਈ ਹੈ, ਦੋਵੇਂ ਪਦਰਾਣਾ ਪਿੰਡ ਦੇ ਵਸਨੀਕ...
Advertisement
ਇੱਥੋਂ ਦੇ ਇੱਕ ਪਿੰਡ ਵਿੱਚ ਸਰਕਾਰੀ ਸਕੂਲ ਦੇ ਨੇੜੇ ਖੜ੍ਹੀ ਇੱਕ ਕਾਰ ਵਿੱਚੋਂ ਇੱਕ ਔਰਤ ਸਮੇਤ ਦੋ ਵਿਅਕਤੀ ਮ੍ਰਿਤ ਮਿਲੇ ਹਨ। ਪੁਲੀਸ ਅਨੁਸਾਰ ਮ੍ਰਿਤਕਾਂ ਦੀ ਪਛਾਣ ਦਲਬੀਰ ਸਿੰਘ ਅਤੇ ਰਜਨੀ ਦੇਵੀ ਵਜੋਂ ਹੋਈ ਹੈ, ਦੋਵੇਂ ਪਦਰਾਣਾ ਪਿੰਡ ਦੇ ਵਸਨੀਕ ਹਨ। ਉਨ੍ਹਾਂ ਕਿਹਾ ਕਿ ਗੜ੍ਹਸ਼ੰਕਰ ਪੁਲੀਸ ਨੂੰ ਐਤਵਾਰ ਦੇਰ ਰਾਤ ਸੂਚਿਤ ਕੀਤਾ ਗਿਆ ਕਿ ਸਤਨੌਰ ਪਿੰਡ ਦੇ ਸਰਕਾਰੀ ਐਲੀਮੈਂਟਰੀ ਸਕੂਲ ਦੇ ਨੇੜੇ ਇੱਕ ਖਾਲੀ ਜਗ੍ਹਾ ਵਿੱਚ ਇੱਕ ਕਾਰ ਖੜ੍ਹੀ ਹੈ ਜਿਸ ਵਿੱਚ ਦੋ ਲਾਸ਼ਾਂ ਹਨ।
ਪੁਲੀਸ ਨੇ ਕਿਹਾ ਕਿ ਲਾਸ਼ਾਂ ਨੂੰ ਪੋਸਟਮਾਰਟਮ ਲਈ ਗੜ੍ਹਸ਼ੰਕਰ ਦੇ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ, ਪੋਸਟਮਾਰਟਮ ਤੋਂ ਬਾਅਦ ਮੌਤ ਦੇ ਕਾਰਨਾਂ ਦਾ ਪਤਾ ਲਗਾਇਆ ਜਾਵੇਗਾ। ਡਿਪਟੀ ਸੁਪਰਡੈਂਟ ਆਫ਼ ਪੁਲੀਸ ਜਸਪ੍ਰੀਤ ਸਿੰਘ ਨੇ ਕਿਹਾ ਕਿ ਪਹਿਲੀ ਨਜ਼ਰੇ ਇਹ ਖੁਦਕੁਸ਼ੀ ਦਾ ਮਾਮਲਾ ਜਾਪਦਾ ਹੈ। ਪੀੜਤਾਂ ਦੇ ਪਰਿਵਾਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।
Advertisement