DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

ਖਾਲੀ ਮਕਾਨ ਵਿੱਚੋਂ 20 ਸਾਲਾ ਨੌਜਵਾਨ ਦੀ ਲਾਸ਼ ਬਰਾਮਦ

ਓਵਰਡੋਜ਼ ਕਾਰਨ ਮੌਤ ਦੇ ਸ਼ੱਕ ਹੇਠ ਇੱਕ ਨਾਮਜ਼ਦ

  • fb
  • twitter
  • whatsapp
  • whatsapp
featured-img featured-img
ਮ੍ਰਿਤਕ ਦੀ ਫਾਈਲ ਫੋਟੋ
Advertisement

ਹਲਕੇ ਦੇ ਪਿੰਡ ਹਮੀਦੀ ਵਿੱਚ ਬੁੱਧਵਾਰ ਸਵੇਰੇ ਇੱਕ ਖਾਲੀ ਪਏ ਮਕਾਨ ਵਿੱਚੋਂ 20 ਸਾਲਾ ਨੌਜਵਾਨ ਦੀ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਸੂਚਨਾ ਮਿਲਣ 'ਤੇ ਥਾਣਾ ਮੁਖੀ ਅਜੈਬ ਸਿੰਘ ਪੁਲੀਸ ਪਾਰਟੀ ਸਮੇਤ ਮੌਕੇ 'ਤੇ ਪੁੱਜੇ ਅਤੇ ਘਟਨਾ ਸਥਾਨ ਦਾ ਮੁਆਇਨਾ ਕਰਕੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਰਨਾਲਾ ਭੇਜ ਦਿੱਤਾ।

ਥਾਣਾ ਮੁਖੀ ਅਜੈਬ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਸਗਨਦੀਪ ਸਿੰਘ (20) ਪੁੱਤਰ ਲਖਵੀਰ ਸਿੰਘ ਵਾਸੀ ਨੰਗਲ (ਜ਼ਿਲ੍ਹਾ ਮੋਗਾ) ਵਜੋਂ ਹੋਈ ਹੈ। ਉਹ ਪਿਛਲੇ ਕੁਝ ਮਹੀਨਿਆਂ ਤੋਂ ਆਪਣੇ ਨਾਨਕੇ ਘਰ ਪਿੰਡ ਹਮੀਦੀ ਵਿੱਚ ਰਹਿ ਰਿਹਾ ਸੀ ਅਤੇ ਪਿੰਡ ਕਰਮਗੜ੍ਹ ਵਿਖੇ ਇੱਕ ਸੈਲੂਨ 'ਤੇ ਕੰਮ ਕਰਦਾ ਸੀ।

Advertisement

ਪਰਿਵਾਰਕ ਮੈਂਬਰਾਂ ਅਨੁਸਾਰ ਸ਼ਗਨਦੀਪ ਮੰਗਲਵਾਰ ਦੁਪਹਿਰ ਘਰੋਂ ਬਰਨਾਲਾ ਮੇਲਾ ਦੇਖਣ ਦੀ ਗੱਲ ਕਹਿ ਕੇ ਮੋਟਰਸਾਈਕਲ 'ਤੇ ਗਿਆ ਸੀ, ਪਰ ਰਾਤ ਤੱਕ ਵਾਪਸ ਨਹੀਂ ਪਰਤਿਆ। ਅਗਲੀ ਸਵੇਰ ਉਸ ਦਾ ਮੋਟਰਸਾਈਕਲ ਪਿੰਡ ਦੇ ਇੱਕ ਖਾਲੀ ਮਕਾਨ ਦੇ ਬਾਹਰ ਖੜ੍ਹਾ ਮਿਲਿਆ। ਪਰਿਵਾਰਕ ਮੈਂਬਰਾਂ ਵੱਲੋਂ ਭਾਲ ਕਰਨ 'ਤੇ ਮਕਾਨ ਅੰਦਰੋਂ ਉਸ ਦੀ ਲਾਸ਼ ਬਰਾਮਦ ਹੋਈ, ਜਿਸ ਦੀ ਸੂਚਨਾ ਤੁਰੰਤ ਪੁਲੀਸ ਨੂੰ ਦਿੱਤੀ ਗਈ।

Advertisement

ਪੁਲੀਸ ਮੁਤਾਬਕ ਮ੍ਰਿਤਕ ਦੇ ਮਾਮਾ ਰਣਧੀਰ ਸਿੰਘ ਧੀਰਾ ਦੇ ਬਿਆਨ ਦੇ ਆਧਾਰ 'ਤੇ ਮੁੱਢਲੀ ਜਾਂਚ ਵਿੱਚ ਓਵਰਡੋਜ਼ ਕਾਰਨ ਮੌਤ ਹੋਣ ਦਾ ਸ਼ੱਕ ਜਤਾਇਆ ਗਿਆ ਹੈ। ਇਸ ਸਬੰਧੀ ਰਣਵੀਰ ਸਿੰਘ ਪੁੱਤਰ ਜਗਰੂਪ ਚੰਦ ਖ਼ਿਲਾਫ਼ ਥਾਣਾ ਠੁੱਲੀਵਾਲ ਵਿਖੇ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਨੇ ਕਿਹਾ ਕਿ ਪੋਸਟਮਾਰਟਮ ਰਿਪੋਰਟ, ਫੋਰੈਂਸਿਕ ਸਬੂਤਾਂ ਅਤੇ ਹੋਰ ਤੱਥਾਂ ਦੇ ਆਧਾਰ 'ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Advertisement
×