ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪਾਕਿਸਤਾਨ ਵਿੱਚ ਫ਼ੌਤ ਹੋਏ ਸਿੱਖ ਸ਼ਰਧਾਲੂ ਦੀ ਲਾਸ਼ ਵਤਨ ਪਰਤੀ

ਗੁਰੂ ਨਾਨਕ ਦੇਵ ਦਾ ਪ੍ਰਕਾਸ਼ ਪੁਰਬ ਮਨਾਉਣ ਵਾਸਤੇ ਪਾਕਿਸਤਾਨ ਗਏ ਸਿੱਖ ਸ਼ਰਧਾਲੂਆਂ ਦੇ ਜਥੇ ਵਿੱਚ ਸ਼ਾਮਲ ਸ਼ਰਧਾਲੂ ਦੀ ਕੱਲ੍ਹ ਪਾਕਿਸਤਾਨ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਸ ਦੀ ਲਾਸ਼ ਅੱਜ ਅਟਾਰੀ ਵਾਹਗਾ ਸਰਹੱਦ ਰਸਤੇ ਵਤਨ ਵਾਪਸ ਪੁੱਜ...
Advertisement

ਗੁਰੂ ਨਾਨਕ ਦੇਵ ਦਾ ਪ੍ਰਕਾਸ਼ ਪੁਰਬ ਮਨਾਉਣ ਵਾਸਤੇ ਪਾਕਿਸਤਾਨ ਗਏ ਸਿੱਖ ਸ਼ਰਧਾਲੂਆਂ ਦੇ ਜਥੇ ਵਿੱਚ ਸ਼ਾਮਲ ਸ਼ਰਧਾਲੂ ਦੀ ਕੱਲ੍ਹ ਪਾਕਿਸਤਾਨ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਸ ਦੀ ਲਾਸ਼ ਅੱਜ ਅਟਾਰੀ ਵਾਹਗਾ ਸਰਹੱਦ ਰਸਤੇ ਵਤਨ ਵਾਪਸ ਪੁੱਜ ਗਈ ਹੈ, ਜਿਸ ਨੂੰ ਉਸ ਦੇ ਰਿਸ਼ਤੇਦਾਰਾਂ ਨੂੰ ਸੌਂਪ ਦਿੱਤਾ ਗਿਆ ਹੈ।

ਇਸ ਸਬੰਧੀ ਪ੍ਰਾਪਤ ਜਾਣਕਾਰੀ ਮੁਤਾਬਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਦਾ ਸ਼ਿਕਾਰ ਹੋਏ ਸਿੱਖ ਸ਼ਰਧਾਲੂ ਦੀ ਪਛਾਣ ਸੁਖਵਿੰਦਰ ਸਿੰਘ (67) ਵਾਸੀ ਜ਼ਿਲ੍ਹਾ ਬਠਿੰਡਾ ਵਜੋਂ ਦੱਸੀ ਗਈ ਹੈ। ਸਿੱਖ ਸ਼ਰਧਾਲੂਆਂ ਦਾ ਜਥਾ ਕੱਲ੍ਹ ਗੁਰਦੁਆਰਾ ਰੋੜੀ ਸਾਹਿਬ ਦੇ ਦਰਸ਼ਨ ਕਰਨ ਲਈ ਪੁੱਜਿਆ ਸੀ। ਉੱਥੇ ਸਿੱਖ ਸ਼ਰਧਾਲੂ ਨੂੰ ਦਰਦ ਮਹਿਸੂਸ ਹੋਇਆ ਅਤੇ ਇਸ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ। ਇਸ ਮਗਰੋਂ ਉਸ ਦੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਗਿਆ ਸੀ। ਅੱਜ ਦੁਪਹਿਰ ਵੇਲੇ ਉਸ ਦੀ ਲਾਸ਼ ਅਟਾਰੀ ਵਾਹਗਾ ਸਰਹੱਦ ਰਸਤੇ ਭਾਰਤ ਪੁੱਜੀ ਹੈ। ਇਸ ਸਬੰਧੀ ਕਾਗਜ਼ੀ ਕਾਰਵਾਈ ਤੋਂ ਬਾਅਦ ਉਸ ਦੇ ਪਰਿਵਾਰਕ ਮੈਂਬਰਾਂ ਤੇ ਰਿਸ਼ਤੇਦਾਰਾਂ ਨੂੰ ਲਾਸ਼ ਸੌਂਪ ਦਿੱਤੀ ਗਈ।

Advertisement

ਦੱਸਣਯੋਗ ਹੈ ਕਿ ਪਹਿਲਗਾਮ ਅਤਿਵਾਦੀ ਹਮਲੇ ਅਤੇ ਅਪਰੇਸ਼ਨ ਸਿੰਧੂਰ ਤੋਂ ਬਾਅਦ ਲਗਪਗ 1940 ਤੋਂ ਵੱਧ ਸਿੱਖ ਸ਼ਰਧਾਲੂਆਂ ਦਾ ਜਥਾ ਪਹਿਲੀ ਵਾਰ ਗੁਰੂ ਨਾਨਕ ਦੇਵ ਦਾ ਪ੍ਰਕਾਸ਼ ਪੁਰਬ ਮਨਾਉਣ ਵਾਸਤੇ ਚਾਰ ਨਵੰਬਰ ਨੂੰ ਪਾਕਿਸਤਾਨ ਸਥਿਤ ਗੁਰੂ ਧਾਮਾਂ ਦੀ ਯਾਤਰਾ ਵਾਸਤੇ ਗਿਆ ਸੀ। ਇਹ ਸ਼ਰਧਾਲੂ 13 ਨਵੰਬਰ ਨੂੰ ਵਾਪਸ ਭਾਰਤ ਪਰਤ ਆਉਣਗੇ।

Advertisement
Show comments