DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮੋਗਾ ਵਿੱਚ ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼, ਨਸ਼ੇ ਦੀ ਓਵਰਡੋਜ਼ ਹੋਣ ਦਾ ਸ਼ੱਕ

ਸ਼ਨਿੱਚਰਵਾਰ ਨੂੰ ਮੋਗਾ ਦੇ ਸਥਾਨਕ ਇਲਾਕੇ ਵਿੱਚ ਉਸ ਸਮੇਂ ਡਰ ਦਾ ਮਾਹੌਲ ਬਣ ਗਿਆ, ਜਦੋਂ ਖਾਲੀ ਪਲਾਟ ਵਿੱਚੋਂ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਈ। ਮੁਢਲੀ ਜਾਣਕਾਰੀ ਮੁਤਾਬਕ, ਸਥਾਨਕ ਲੋਕਾਂ ਨੇ ਸਭ ਤੋਂ ਪਹਿਲਾਂ ਇਸ ਲਾਸ਼ ਨੂੰ ਦੇਖਿਆ ਅਤੇ ਤੁਰੰਤ...

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement

ਸ਼ਨਿੱਚਰਵਾਰ ਨੂੰ ਮੋਗਾ ਦੇ ਸਥਾਨਕ ਇਲਾਕੇ ਵਿੱਚ ਉਸ ਸਮੇਂ ਡਰ ਦਾ ਮਾਹੌਲ ਬਣ ਗਿਆ, ਜਦੋਂ ਖਾਲੀ ਪਲਾਟ ਵਿੱਚੋਂ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਈ।

ਮੁਢਲੀ ਜਾਣਕਾਰੀ ਮੁਤਾਬਕ, ਸਥਾਨਕ ਲੋਕਾਂ ਨੇ ਸਭ ਤੋਂ ਪਹਿਲਾਂ ਇਸ ਲਾਸ਼ ਨੂੰ ਦੇਖਿਆ ਅਤੇ ਤੁਰੰਤ ਪੁਲੀਸ ਨੂੰ ਸੂਚਨਾ ਦਿੱਤੀ। ਸੂਚਨਾ ਮਿਲਦਿਆਂ ਹੀ ਸਥਾਨਕ ਪੁਲੀਸ ਦੀ ਟੀਮ ਇੱਕ ਸਮਾਜ ਸੇਵੀ ਸੰਸਥਾ ਦੇ ਮੈਂਬਰਾਂ ਨੂੰ ਨਾਲ ਲੈ ਕੇ ਮੌਕੇ 'ਤੇ ਪਹੁੰਚੀ ਅਤੇ ਉਸ ਜਗ੍ਹਾ ਨੂੰ ਆਪਣੇ ਘੇਰੇ ਵਿੱਚ ਲਿਆ।

Advertisement

ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਵਿਅਕਤੀ ਦੇ ਹੱਥ ਵਿੱਚ ਨਸ਼ੇ ਵਾਲੀ ਸਿਰਿੰਜ (ਟੀਕਾ) ਫੜੀ ਹੋਈ ਸੀ, ਜਿਸ ਕਰਕੇ ਜਾਂਚ ਟੀਮ ਨੂੰ ਪੂਰਾ ਸ਼ੱਕ ਹੈ ਕਿ ਇਹ ਮੌਤ ਨਸ਼ੇ ਦੀ ਵੱਧ ਮਾਤਰਾ (ਓਵਰਡੋਜ਼) ਲੈਣ ਕਰਕੇ ਹੋਈ ਹੈ। ਪੁਲੀਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਮੋਗਾ ਦੇ ਸਿਵਲ ਹਸਪਤਾਲ ਦੇ ਲਾਸ਼ ਘਰ (ਮੋਰਚਰੀ) ਵਿੱਚ ਰਖਵਾ ਦਿੱਤਾ ਹੈ, ਤਾਂ ਜੋ ਅਗਲੇ 72 ਘੰਟਿਆਂ ਤੱਕ ਉਸ ਦੀ ਪਛਾਣ ਕੀਤੀ ਜਾ ਸਕੇ।

Advertisement

ਪੁਲੀਸ ਨੇ ਦਾਅਵਾ ਕੀਤਾ ਕਿ ਰਸਮੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਲੱਗੇਗਾ।

Advertisement
×