ਪਿੰਡ ਟੂਸੇ ਨੇੜੇ ਭੇਦਭਰੀ ਹਾਲਤ ਵਿੱਚ ਨੌਜਵਾਨ ਦੀ ਲਾਸ਼ ਮਿਲੀ
ਥਾਣਾ ਸੁਧਾਰ ਅਧੀਨ ਪਿੰਡ ਟੂਸੇ ਤੋਂ ਪੱਖੋਵਾਲ ਨੂੰ ਜਾਣ ਵਾਲੀ ਸੜਕ ਉਪਰ ਨਹਿਰੀ ਵਿਸ਼ਰਾਮ ਘਰ ਨਜ਼ਦੀਕ ਇੱਕ ਨੌਜਵਾਨ ਦੀ ਲਾਸ਼ ਮਿਲੀ ਹੈ। ਭੇਦਭਰੀ ਹਾਲਤ ਵਿੱਚ ਮ੍ਰਿਤਕ ਨੌਜਵਾਨ ਦੀ ਪਹਿਚਾਣ ਪਿੰਡ ਟੂਸੇ ਵਾਸੀ ਜਸਜੋਤ ਸਿੰਘ (22 ਸਾਲ) ਪੁੱਤਰ ਮਨਜੀਤ ਸਿੰਘ...
Advertisement
ਥਾਣਾ ਸੁਧਾਰ ਅਧੀਨ ਪਿੰਡ ਟੂਸੇ ਤੋਂ ਪੱਖੋਵਾਲ ਨੂੰ ਜਾਣ ਵਾਲੀ ਸੜਕ ਉਪਰ ਨਹਿਰੀ ਵਿਸ਼ਰਾਮ ਘਰ ਨਜ਼ਦੀਕ ਇੱਕ ਨੌਜਵਾਨ ਦੀ ਲਾਸ਼ ਮਿਲੀ ਹੈ। ਭੇਦਭਰੀ ਹਾਲਤ ਵਿੱਚ ਮ੍ਰਿਤਕ ਨੌਜਵਾਨ ਦੀ ਪਹਿਚਾਣ ਪਿੰਡ ਟੂਸੇ ਵਾਸੀ ਜਸਜੋਤ ਸਿੰਘ (22 ਸਾਲ) ਪੁੱਤਰ ਮਨਜੀਤ ਸਿੰਘ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਲੁਧਿਆਣਾ ਦੇ ਅਮਰਗੜ੍ਹ ਨਗਰ ਦੇ ਰਹਿਣ ਵਾਲੇ ਮਨਜੀਤ ਸਿੰਘ ਦਾ ਪਰਿਵਾਰ ਪਿਛਲੇ ਕੁਝ ਸਾਲਾਂ ਤੋਂ ਪਿੰਡ ਟੂਸੇ ਵਿੱਚ ਰਹਿ ਰਹੇ ਸਨ।
ਇਸ ਦੌਰਾਨਥਾਣਾ ਸੁਧਾਰ ਦੇ ਮੁਖੀ ਗੁਰਦੀਪ ਸਿੰਘ ਨੇ ਪੁਲੀਸ ਪਾਰਟੀ ਸਮੇਤ ਮੌਕੇ ਤੇ ਪਹੁੰਚ ਕੇ ਲਾਸ਼ ਕਬਜ਼ੇ ਵਿੱਚ ਲੈਂਦਿਆਂ ਕਾਨੂੰਨੀ ਕਾਰਵਾਈ ਸ਼ੁਰੂ ਦਿੱਤੀ ਹੈ। ਚਸ਼ਮਦੀਦ ਵਿਅਕਤੀਆਂ ਅਨੁਸਾਰ ਮ੍ਰਿਤਕ ਦੀ ਬਾਂਹ ’ਤੇ ਤਿੱਖੇ ਹਥਿਆਰ ਨਾਲ ਨਸ ਕੱਟਣ ਦੇ ਨਿਸ਼ਾਨ ਵੀ ਮਿਲੇ ਹਨ ਅਤੇ ਉਸ ਦੇ ਮੂੰਹ ਵਿੱਚੋਂ ਝੱਗ ਨਿਕਲਦੀ ਦੇਖੀ ਗਈ ਹੈ। ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Advertisement
×