DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਹਲਵਾਰਾ 'ਚ ਨੌਜਵਾਨ ਦੀ ਭੇਦਭਰੀ ਹਾਲਤ ਲਾਸ਼ ਮਿਲੀ; ਪਰਿਵਾਰ ਨੇ ਕਤਲ ਦਾ ਸ਼ੱਕ ਜਤਾਇਆ

ਮ੍ਰਿਤਕ ਦੇ ਸਿਰ ਸਮੇਤ ਸਰੀਰ ਦੇ ਹੋਰ ਹਿੱਸਿਆਂ 'ਤੇ ਗੰਭੀਰ ਸੱਟਾਂ ਦੇ ਨਿਸ਼ਾਨ ਮਿਲਣ ਕਾਰਨ ਭੇਤ ਹੋਰ ਵੀ ਗਹਿਰਾ ਹੋ ਗਿਆ ਹੈ।

  • fb
  • twitter
  • whatsapp
  • whatsapp
featured-img featured-img
ਮ੍ਰਿਤਕ ਕਰਨਜੋਤ ਸਿੰਘ ਦੀ ਫਾਈਲ ਫੋਟੋ।
Advertisement

ਥਾਣਾ ਸੁਧਾਰ ਅਧੀਨ ਪਿੰਡ ਹਲਵਾਰਾ ਵਿੱਚ ਮੰਗਲਵਾਰ ਸਵੇਰੇ 26 ਸਾਲਾ ਨੌਜਵਾਨ ਕਰਨਜੋਤ ਸਿੰਘ ਪੁੱਤਰ ਅਜੀਤਪਾਲ ਸਿੰਘ ਦੀ ਲਾਸ਼ ਪਿੰਡ ਤੋਂ ਕਰੀਬ ਤਿੰਨ ਕਿੱਲੋਮੀਟਰ ਦੂਰ ਪੱਕੇ ਫੜ ਵਾਲੀ ਅਨਾਜ ਮੰਡੀ ਵਿੱਚੋਂ ਸ਼ੱਕੀ ਹਾਲਤਾਂ ਵਿੱਚ ਮਿਲੀ ਹੈ। ਮ੍ਰਿਤਕ ਦੇ ਸਿਰ ਸਮੇਤ ਸਰੀਰ ਦੇ ਹੋਰ ਹਿੱਸਿਆਂ 'ਤੇ ਗੰਭੀਰ ਸੱਟਾਂ ਦੇ ਨਿਸ਼ਾਨ ਮਿਲਣ ਕਾਰਨ ਭੇਤ ਹੋਰ ਵੀ ਗਹਿਰਾ ਹੋ ਗਿਆ ਹੈ। ਸਵੇਰੇ ਕਰੀਬ ਸਾਢੇ ਸੱਤ ਵਜੇ ਕੁਝ ਲੋਕਾਂ ਨੇ ਅਨਾਜ ਮੰਡੀ ਵਿੱਚ ਕਰਨਜੋਤ ਸਿੰਘ ਦੀ ਲਾਸ਼ ਦੇਖੀ ਤਾਂ ਸੂਚਨਾ ਸਰਪੰਚ ਸੁਖਵਿੰਦਰ ਸਿੰਘ ਹਲਵਾਰਾ ਅਤੇ ਪੰਚਾਇਤ ਨੂੰ ਦਿੱਤੀ, ਜਿਸ ਤੋਂ ਬਾਅਦ ਥਾਣਾ ਸੁਧਾਰ ਦੇ ਮੁਖੀ ਸਾਹਿਬਮੀਤ ਸਿੰਘ ਨੂੰ ਜਾਣਕਾਰੀ ਦਿੱਤੀ ਗਈ। ਥਾਣੇਦਾਰ ਜੌਨ ਮਸੀਹ ਨੇ ਪੁਲੀਸ ਪਾਰਟੀ ਸਮੇਤ ਮੌਕੇ 'ਤੇ ਪਹੁੰਚ ਕੇ ਲਾਸ਼ ਕਬਜ਼ੇ ਵਿੱਚ ਲੈ ਲਈ ਹੈ ਅਤੇ ਪੋਸਟਮਾਰਟਮ ਲਈ ਮ੍ਰਿਤਕ ਦੇਹ ਸਿਵਲ ਹਸਪਤਾਲ ਲੁਧਿਆਣਾ ਭੇਜ ਦਿੱਤਾ ਹੈ।

ਮ੍ਰਿਤਕ ਦੇ ਕੱਪੜੇ ਅਨਾਜ ਮੰਡੀ ਵਿੱਚ ਵੱਖ-ਵੱਖ ਸਥਾਨਾਂ ਤੋਂ ਮਿਲੇ, ਜਿਨ੍ਹਾਂ ਨੂੰ ਪੁਲੀਸ ਨੇ ਕਬਜ਼ੇ ਵਿੱਚ ਲੈ ਲਿਆ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ, ਪੰਚਾਇਤ ਅਤੇ ਪਿੰਡ ਵਾਸੀਆਂ ਨੇ ਦੋਸ਼ ਲਾਇਆ ਹੈ ਕਿ ਕਰਨਜੋਤ ਸਿੰਘ ਦਾ ਕਤਲ ਕਰਨ ਤੋਂ ਬਾਅਦ ਉਸ ਦੀ ਲਾਸ਼ ਅਨਾਜ ਮੰਡੀ ਵਿੱਚ ਸੁੱਟੀ ਗਈ ਹੈ। ਉਨ੍ਹਾਂ ਕਤਲ ਕੇਸ ਦਰਜ ਕਰਕੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਮੰਗੀ ਹੈ। ਇਸ ਘਟਨਾ ਤੋਂ ਬਾਅਦ ਪਿੰਡ ਵਿੱਚ ਰੋਸ ਦਾ ਮਾਹੌਲ ਹੈ।

Advertisement

ਪਰਿਵਾਰਕ ਮੈਂਬਰਾਂ ਅਨੁਸਾਰ ਮ੍ਰਿਤਕ ਨੌਜਵਾਨ ਕੁਝ ਸਮੇਂ ਤੋਂ ਨਸ਼ੇ ਕਰਨ ਲੱਗਾ ਸੀ ਅਤੇ ਉਸ ਦਾ ਇਲਾਜ ਚੱਲ ਰਿਹਾ ਸੀ। ਉਹ ਲੁਧਿਆਣਾ ਦੀ ਇੱਕ ਨਿੱਜੀ ਕੰਪਨੀ ਵਿੱਚ ਨੌਕਰੀ ਕਰਦਾ ਸੀ। ਸੋਮਵਾਰ ਨੂੰ ਰਾਤ ਕਰੀਬ ਅੱਠ ਵਜੇ ਘਰੋਂ ਬਾਹਰ ਗਿਆ ਸੀ ਪਰ ਵਾਪਸ ਨਹੀਂ ਆਇਆ। ਪਰਿਵਾਰ ਸਾਰੀ ਰਾਤ ਉਸ ਦੀ ਭਾਲ ਕਰਦਾ ਰਿਹਾ ਅਤੇ ਸਵੇਰੇ ਉਸ ਦੀ ਲਾਸ਼ ਅਨਾਜ ਮੰਡੀ ਵਿੱਚੋਂ ਮਿਲ ਗਈ ਹੈ। ਇਸ ਘਟਨਾ ਕਾਰਨ ਇਲਾਕੇ ਵਿੱਚ ਨਸ਼ੇ ਦੀ ਸਮੱਸਿਆ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਪਿੰਡ ਵਾਸੀਆਂ ਅਨੁਸਾਰ ਦੋ ਸਾਲਾਂ ਦੌਰਾਨ ਪਿੰਡ ਦੇ 10 ਤੋਂ ਵੱਧ ਨੌਜਵਾਨਾਂ ਦੀ ਸ਼ੱਕੀ ਹਾਲਤਾਂ ਵਿੱਚ ਮੌਤ ਹੋ ਚੁੱਕੀ ਹੈ।

Advertisement

Advertisement
×