DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮੰਡੀ ਦੇ ਸ਼ੈੱਡ ’ਚੋਂ ਨੌਜਵਾਨ ਦੀ ਲਾਸ਼ ਮਿਲੀ

ਪਿਤਾ ਦੀ ਸ਼ਿਕਾਇਤ ’ਤੇ ਪੰਜ ਖ਼ਿਲਾਫ਼ ਕਤਲ ਦਾ ਕੇਸ ਦਰਜ

  • fb
  • twitter
  • whatsapp
  • whatsapp
Advertisement

ਇਕਬਾਲ ਸਿੰਘ ਸ਼ਾਂਤ

ਇਥੇ ਪਿੰਡ ਆਲਮਵਾਲਾ ਵਿੱਚ ਅੰਮ੍ਰਿਤਪਾਲ ਸਿੰਘ (19) ਦੀ ਲਾਸ਼ ਅੱਜ ਪਿੰਡ ਦੀ ਦਾਣਾ ਮੰਡੀ ਦੇ ਸ਼ੈੱਡ ਵਿੱਚ ਲਟਕਦੀ ਹੋਈ ਮਿਲੀ। ਕਬਰਵਾਲਾ ਪੁਲੀਸ ਨੇ ਮ੍ਰਿਤਕ ਦੇ ਪਿਤਾ ਦੇ ਬਿਆਨਾਂ ’ਤੇ ਪੰਜ ਵਿਅਕਤੀਆਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਹੈ। ਮ੍ਰਿਤਕ ਅੰਮ੍ਰਿਤਪਾਲ ਸਿੰਘ 12ਵੀਂ ਪਾਸ ਸੀ ਅਤੇ ਉਸ ਨੂੰ ਕਥਿਤ ਤੌਰ ’ਤੇ ਪਿੰਡ ਦੇ ਕੁਝ ਨੌਜਵਾਨਾਂ ਦੀ ਮਾੜੀ ਸੰਗਤ ਵਿੱਚ ਪੈ ਕੇ ਨਸ਼ਿਆਂ ਦੀ ਲਤ ਲੱਗ ਗਈ ਸੀ। ਮ੍ਰਿਤਕ ਦੇ ਪਿਤਾ ਕੁਲਵਿੰਦਰ ਸਿੰਘ ਨੇ ਪੁਲੀਸ ਨੂੰ ਦਿੱਤੇ ਬਿਆਨਾਂ ਵਿੱਚ ਦੋਸ਼ ਲਗਾਇਆ ਕਿ ਅਜੀਤ ਸਿੰਘ, ਵਿਕਰਮਜੀਤ ਸਿੰਘ ਉਰਫ਼ ਵਿੱਕੀ, ਮਨਪ੍ਰੀਤ ਸਿੰਘ ਉਰਫ਼ ਮਨੀ, ਲਵਪ੍ਰੀਤ ਸਿੰਘ ਉਰਫ਼ ਲੱਭੂ ਅਤੇ ਅਰਸ਼ਦੀਪ ਸਿੰਘ ਨੇ ਮਿਲ ਕੇ ਉਸ ਦੇ ਪੁੱਤਰ ਦਾ ਕਤਲ ਕੀਤਾ ਹੈ। ਉਨ੍ਹਾਂ ਦੱਸਿਆ ਕਿ ਉਹ ਇਨ੍ਹਾਂ ਨੌਜਵਾਨਾਂ ਨੂੰ ਅੰਮ੍ਰਿਤਪਾਲ ਨੂੰ ਨਸ਼ਿਆਂ ਤੋਂ ਦੂਰ ਰੱਖਣ ਤੇ ਨਾਲ ਲਿਜਾਣ ਤੋਂ ਰੋਕਦਾ ਰਿਹਾ ਹੈ, ਜਿਸ ਕਾਰਨ ਮੁਲਜ਼ਮਾਂ ਨੇ ਉਸ ਨਾਲ ਰੰਜਿਸ਼ ਪਾਲ ਲਈ। ਪਿਤਾ ਅਨੁਸਾਰ ਮੁਲਜ਼ਮਾਂ ਵੱਲੋਂ ਪਹਿਲਾਂ ਵੀ ਧਮਕੀ ਦਿੱਤੀ ਗਈ ਸੀ ਕਿ ਜੇ ਉਹ ਉਨ੍ਹਾਂ ਨੂੰ ਰੋਕਣ ਤੋਂ ਨਾ ਹਟਿਆ ਤਾਂ ਅੰਮ੍ਰਿਤਪਾਲ ਨੂੰ ਹਮੇਸ਼ਾਂ ਲਈ ਉਸ ਤੋਂ ਦੂਰ ਕਰ ਦਿੱਤਾ ਜਾਵੇਗਾ। ਮ੍ਰਿਤਕ ਦੇ ਪਿਤਾ ਮੁਤਾਬਕ 31 ਜਨਵਰੀ ਨੂੰ ਦੁਪਹਿਰ ਸਮੇਂ ਅਜੀਤ ਸਿੰਘ ਅਤੇ ਮਨਪ੍ਰੀਤ ਸਿੰਘ ਉਰਫ਼ ਮਨੀ ਅੰਮ੍ਰਿਤਪਾਲ ਨੂੰ ਜ਼ਬਰਦਸਤੀ ਆਪਣੇ ਨਾਲ ਮੋਟਰਸਾਈਕਲ ’ਤੇ ਬਿਠਾ ਕੇ ਲੈ ਗਏ ਸਨ। ਤਿੰਨ ਦਿਨ ਤੱਕ ਲਗਾਤਾਰ ਭਾਲ ਕਰਨ ਤੋਂ ਬਾਅਦ ਅੱਜ ਅੰਮ੍ਰਿਤਪਾਲ ਦੀ ਲਾਸ਼ ਸ਼ੱਕੀ ਹਾਲਤ ਵਿੱਚ ਬਰਾਮਦ ਹੋਈ ਹੈ। ਕਬਰਵਾਲਾ ਪੁਲੀਸ ਨੇ ਮੁਲਜ਼ਮਾਂ ਅਜੀਤ ਸਿੰਘ, ਵਿਕਰਮਜੀਤ ਸਿੰਘ ਉਰਫ਼ ਵਿੱਕੀ, ਮਨਪ੍ਰੀਤ ਸਿੰਘ ਉਰਫ਼ ਮਨੀ, ਲਵਪ੍ਰੀਤ ਸਿੰਘ ਅਤੇ ਅਰਸ਼ਦੀਪ ਸਿੰਘ ਦੇ ਖ਼ਿਲਾਫ਼ ਕੇਸ ਦਰਜ ਕਰ ਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

Advertisement

Advertisement
Advertisement
×