ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸ਼ੱਕੀ ਹਾਲਤ ’ਚ ਨੌਜਵਾਨ ਦੀ ਲਾਸ਼ ਮਿਲੀ

ਇਥੋਂ ਨੇੜਲੇ ਪਿੰਡ ਰਾਜਪੁਰਾ ਜਵਾਹਰੇਵਾਲਾ ਦੇ ਨੌਜਵਾਨ ਬੀਰਦਵਿੰਦਰ ਸਿੰਘ ਦੀ ਸ਼ੱਕੀ ਹਾਲਤ ਵਿੱਚ ਮੌਤ ਹੋ ਗਈ ਹੈ। ਨੌਜਵਾਨ ਦੋ ਦਿਨਾਂ ਤੋਂ ਘਰੋਂ ਗਾਇਬ ਸੀ ਤੇ ਕੱਲ੍ਹ ਉਸ ਦੀ ਲਾਸ਼ ਮਿਲੀ। ਐੱਸ ਐੱਚ ਓ ਇੰਸਪੈਕਟਰ ਕਰਮਜੀਤ ਸਿੰਘ ਨੇ ਦੱਸਿਆ ਕਿ ਪਰਿਵਾਰ...
Advertisement

ਇਥੋਂ ਨੇੜਲੇ ਪਿੰਡ ਰਾਜਪੁਰਾ ਜਵਾਹਰੇਵਾਲਾ ਦੇ ਨੌਜਵਾਨ ਬੀਰਦਵਿੰਦਰ ਸਿੰਘ ਦੀ ਸ਼ੱਕੀ ਹਾਲਤ ਵਿੱਚ ਮੌਤ ਹੋ ਗਈ ਹੈ। ਨੌਜਵਾਨ ਦੋ ਦਿਨਾਂ ਤੋਂ ਘਰੋਂ ਗਾਇਬ ਸੀ ਤੇ ਕੱਲ੍ਹ ਉਸ ਦੀ ਲਾਸ਼ ਮਿਲੀ। ਐੱਸ ਐੱਚ ਓ ਇੰਸਪੈਕਟਰ ਕਰਮਜੀਤ ਸਿੰਘ ਨੇ ਦੱਸਿਆ ਕਿ ਪਰਿਵਾਰ ਮੁਤਾਬਕ ਨੌਜਵਾਨ ਸ਼ਰਾਬ ਪੀਂਦਾ ਸੀ। ਉਨ੍ਹਾਂ ਦੱਸਿਆ ਕਿ ਪਰਿਵਾਰ ਨੂੰ ਨੌਜਵਾਨ ਦਾ ਕਤਲ ਕਰਨ ਦਾ ਸ਼ੱਕ ਹੈ। ਨੌਜਵਾਨ ਦੇ ਪਿਤਾ ਨੇ ਦੱਸਿਆ ਕਿ ਬੀਰਦਵਿੰਦਰ ਦਾ ਕਤਲ ਕੀਤਾ ਗਿਆ ਹੈ। ਲਾਸ਼ ਕੋਲ ਸਰਿੰਜ ਵੀ ਮਿਲੀ ਹੈ। ਉਨ੍ਹਾਂ ਕਿਹਾ ਕਿ ਬੀਰਦਵਿੰਦਰ ਸ਼ਰਾਬ ਪੀਂਦਾ ਸੀ ਪਰ ਨਸ਼ੇ ਦੇ ਟੀਕੇ ਨਹੀਂ ਸੀ ਲਾਉਂਦਾ। ਉਨ੍ਹਾਂ ਪੁਲੀਸ ਨੂੰ ਪੜਤਾਲ ਕਰ ਕੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਥਾਣਾ ਮੁਖੀ ਨੇ ਦੱਸਿਆ ਕਿ ਪੁਲੀਸ ਨੇ ਲਾਸ਼ ਕਬਜ਼ੇ ਵਿੱਚ ਲੈ ਲਈ ਹੈ। ਪਰਿਵਾਰ ਦੇ ਬਿਆਨਾਂ ’ਤੇ ਕੇਸ ਦਰਜ ਕਰ ਕੇ ਪੋਸਟਮਾਰਟਮ ਮਗਰੋਂ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਹੈ।

Advertisement
Advertisement
Show comments