ਗਰੀਬੀ ਤੋਂ ਤੰਗ ਆ ਕੇ ਭਾਖੜਾ ’ਚ ਛਾਲ ਮਾਰਨ ਵਾਲੇ ਨੌਜਵਾਨ ਦੀ ਲਾਸ਼ ਮਿਲੀ
ਪੰਜ ਦਿਨ ਪਹਿਲਾਂ ਮਾਰੀ ਸੀ ਛਾਲ; ਪੋਸਟਮਾਰਟਮ ਮਗਰੋਂ ਲਾਸ਼ ਵਾਰਸਾਂ ਨੂੰ ਸੌਂਪੀ
Advertisement
ਨਿੱਜੀ ਪੱਤਰ ਪ੍ਰੇਰਕ
ਘੱਗਾ, 19 ਜੂਨ
Advertisement
ਕਰੀਬ ਪੰਜ ਦਿਨ ਪਹਿਲਾਂ ਗਰੀਬੀ ਤੋਂ ਤੰਗ ਆ ਕੇ ਭਾਖੜਾ ਨਹਿਰ ਵਿੱਚ ਛਾਲ ਮਾਰਨ ਵਾਲੇ ਪਿੰਡ ਬਰਾਸ ਦੇ ਨੌਜਵਾਨ ਦੀ ਲਾਸ਼ ਅੱਜ ਭਾਖੜਾ ਨਹਿਰ ਦੇ ਖਨੌਰੀ ਹੈੱਡ ਤੋਂ ਬਰਾਮਦ ਹੋ ਗਈ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਖੇਮ ਚੰਦ ਨੇ ਦੱਸਿਆ ਕਿ ਹਰਪ੍ਰੀਤ ਸਿੰਘ (35) ਪੁੱਤਰ ਨਰਾਤਾ ਰਾਮ ਵਾਸੀ ਪਿੰਡ ਬਰਾਸ ਦੀ ਪਤਨੀ ਸੰਦੀਪ ਕੌਰ ਵੱਲੋਂ ਪੁਲੀਸ ਕੋਲ ਦਰਜ ਕਰਵਾਏ ਬਿਆਨ ਅਨੁਸਾਰ ਉਸ ਦਾ ਪਤੀ ਆਰਥਿਕ ਤੰਗੀ ਕਾਰਨ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ। 14 ਜੂਨ ਨੂੰ ਹਮੇਸ਼ਾ ਵਾਂਗ ਉਹ ਕੰਮ ’ਤੇ ਗਿਆ ਸੀ। ਉਸ ਤੋਂ ਬਾਅਦ ਉਸ ਦਾ ਮੋਟਰਸਾਈਕਲ, ਮੋਬਾਈਲ ਅਤੇ ਜੁੱਤੀ ਪਿੰਡ ਬੂਟਾ ਸਿੰਘ ਵਾਲਾ ਵਿਖੇ ਲੰਘਦੀ ਭਾਖੜਾ ਨਹਿਰ ਦੀ ਪਟੜੀ ਤੋਂ ਮਿਲੇ ਸਨ।
ਉਸ ਦੀ ਲਾਸ਼ ਅੱਜ ਖਨੌਰੀ ਭਾਖੜਾ ਨਹਿਰ ਵਿੱਚੋਂ ਮਿਲੀ ਹੈ। ਇਸ ਸਬੰਧੀ ਥਾਣਾ ਘੱਗਾ ਪੁਲੀਸ ਨੇ ਧਾਰਾ 194 ਤਹਿਤ ਕੇਸ ਦਰਜ ਕੀਤਾ ਹੈ ਅਤੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀ ਹੈ।
Advertisement
×