Advertisement
ਇਥੇ ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਲਾਵਾਰਸ ਲਾਸ਼ ਨੂੰ ਸਿਵਲ ਹਸਪਤਾਲ ’ਚੋਂ ਕੂੜੇ ਵਾਲੀ ਗੱਡੀ ’ਚ ਰੱਖ ਕੇ ਸਸਕਾਰ ਲਈ ਸ਼ਮਸ਼ਾਨਘਾਟ ਲਿਜਾਇਆ ਗਿਆ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਗਈ। ਵੀਡੀਓ ’ਚ ਲਾਸ਼ ਨੂੰ ਕੂੜਾ ਇਕੱਠਾ ਕਰਨ ਵਾਲੀ ਗੱਡੀ ਵਿੱਚ ਰੱਖਿਆ ਹੋਇਆ ਹੈ। ਸੋਸ਼ਲ ਮੀਡੀਆ ’ਤੇ ਲੋਕਾਂ ਨੇ ਇਸ ਕਾਰਵਾਈ ਦੀ ਆਲੋਚਨਾ ਕੀਤੀ। ਲੋਕਾਂ ਨੇ ਆਖਿਆ ਕਿ ਸਮਾਜ ਵਿੱਚ ਮਨੁੱਖੀ ਕਦਰਾਂ ਕੀਮਤਾਂ ਖ਼ਤਮ ਹੋ ਗਈਆਂ ਹਨ। ਇਸ ਦੌਰਾਨ ਗੱਡੀ ਦੇ ਡਰਾਈਵਰ ਨੇ ਕਿਹਾ ਕਿ ਇਹ ਕੰਮ ਕਾਫ਼ੀ ਸਮੇਂ ਤੋਂ ਚੱਲ ਰਿਹਾ ਹੈ। ਕਾਂਗਰਸੀ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਇਸ ਦੀ ਨਿਖੇਧੀ ਕਰਦਿਆਂ ਮਾਮਲੇ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ ਤਾਂ ਜੋ ਅੱਗੋਂ ਅਜਿਹਾ ਨਾ ਹੋਵੇ। ਫਗਵਾੜਾ ਦੇ ਮੇਅਰ ਰਾਮਪਾਲ ਉੱਪਲ ਨੇ ਇਸ ਮਾਮਲੇ ਦੀ ਜਾਂਚ ਕਰਵਾਉਣ ਅਤੇ ਭਵਿੱਖ ’ਚ ਅਜਿਹਾ ਕੰਮ ਨਾ ਹੋਣ ਦਾ ਭਰੋਸਾ ਦਿੱਤਾ ਹੈ।
Advertisement
Advertisement
×

