ਜਲੰਧਰ (ਨਿੱਜੀ ਪੱਤਰ ਪ੍ਰੇਰਕ): ਵਿਜੀਲੈਂਸ ਜਾਗਰੂਕਤਾ ਮੁਹਿੰਮ ਤਹਿਤ ਪੁਲੀਸ ਡੀਏਵੀ ਪਬਲਿਕ ਸਕੂਲ ਵਿਚ ਵਿਦਿਆਰਥੀਆਂ ਨੂੰ ਭ੍ਰਿਸ਼ਟਾਚਾਰ ਰੋਕਣ ਸਬੰਧੀ ਵਿਸ਼ੇਸ਼ ਜਾਣਕਾਰੀ ਦਿੱਤੀ ਗਈ। ਸਕੂਲ ਦੇ ਇੰਟੈਗਰਿਟੀ ਕਲੱਬ ਵੱਲੋਂ ਸੀਨੀਅਰ ਸੈਕੰਡਰੀ ਕਲਾਸਾਂ ਦੇ ਵਿਦਿਆਰਥੀਆਂ ਲਈ ਕਰਵਾਏ ਵਿਸ਼ੇਸ਼ ਸੈਸ਼ਨ ’ਚ ਡੀਐੱਸਪੀ ਵਿਜੀਲੈਂਸ ਬਿਊਰੋ ਦਿਲਬੀਰ ਸਿੰਘ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਰਿਸ਼ਵਤ ਲੈਣੀ ਅਤੇ ਦੇਣੀ ਦੋਵੇਂ ਹੀ ਕਾਨੂੰਨੀ ਜੁਰਮ ਹਨ। ਉਨ੍ਹਾਂ ਵਿਸਥਾਰ ਵਿੱਚ ਦੱਸਿਆ ਕਿ ਭ੍ਰਿਸ਼ਟਾਚਾਰ ਕੀ ਹੈ ਅਤੇ ਲੋਕ ਸੇਵਕਾਂ ਦੀ ਸ਼੍ਰੇਣੀ ’ਚ ਕੌਣ ਆਉਂਦਾ ਹੈ ਤੇ ਵਿਜੀਲੈਂਸ ਬਿਊਰੋ ਦੀ ਭੂਮਿਕਾ ਕੀ ਹੈ?