ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ
ਚੰਡੀਗੜ੍ਹ, 20 ਜੁਲਾਈ
ਪੰਜਾਬ ਦੇ ਸੀਨੀਅਰ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੇ ਨਵਜੋਤ ਸਿੰਘ ਸਿੱਧੂ ਨੂੰ ਪ੍ਰਦੇਸ਼ ਕਾਂਗਰਸ ਪ੍ਰਧਾਨ ਨਿਯੁਕਤ ਕਰਨ ਦਾ ਸਵਾਗਤ ਕੀਤਾ ਪਰ ਨਾਲ ਹੀ ਸਪਸ਼ਟ ਕੀਤਾ ਕਿ ਜਦੋਂ ਤੱਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਸਿੱਧੂ ਦੀ ‘ਕੁੜੱਤਣ’ ਖਤਮ ਨਹੀਂ ਹੁੰਦੀ ਉਹ ਨਵੇਂ ਪ੍ਰਧਾਨ ਨਾਲ ਕੋਈ ਨਿੱਜੀ ਮੀਟਿੰਗ ਨਹੀਂ ਕਰਨਗੇ।