ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 22 ਅਗਸਤ
ਥਾਣਾ ਡਵੀਜ਼ਨ ਨੰਬਰ-5 ਦੇ ਇਲਾਕੇ ਪੱਖੋਵਾਲ ਰੋਡ ’ਤੇ ਇੱਕ ਕਾਰ ਦਾ ਸ਼ੀਸ਼ਾ ਤੋੜ ਕੇ ਅਣਪਛਾਤੇ ਵਿਅਕਤੀ ਲੈਪਟਾਪ ਵਾਲੇ ਦੋ ਬੈਗ ਅਤੇ 32 ਹਜ਼ਾਰ ਰੁਪਏ ਦੀ ਨਕਦੀ ਸਮੇਤ ਹੋਰ ਸਾਮਾਨ ਚੋਰੀ ਕਰਕੇ ਲੈ ਗਏ ਹਨ। ਇਸ ਸਬੰਧੀ ਸਤਿਗੁਰੂ ਨਗਰ ਵਾਸੀ ਗੁਰਵਿੰਦਰ ਸਿੰਘ ਨੇ ਪੁਲੀਸ ਨੂੰ ਦੱਸਿਆ ਹੈ ਕਿ ਉਸ ਨੇ ਆਪਣੀ ਗੱਡੀ ਬੈਂਕ ਆਫ ਬੜੌਦਾ ਪੱਖੋਵਾਲ ਰੋਡ ਨੇੜੇ ਖੜ੍ਹੀ ਕਰਕੇ ਕਿਤੇ ਚਲਾ ਗਿਆ। ਕੁਝ ਸਮੇਂ ਬਾਅਦ ਜਦੋਂ ਉਹ ਉਥੇ ਆਇਆ ਤਾਂ ਕਾਰ ਦਾ ਖੱਬੇ ਪਾਸੇ ਵਾਲਾ ਸ਼ੀਸ਼ਾ ਟੁੱਟਾ ਹੋਇਆ ਸੀ ਅਤੇ ਕਾਰ ਵਿੱਚ ਪਏ ਦੋ ਬੈਗ ਗਾਇਬ ਸਨ। ਉਸ ਨੇ ਦੱਸਿਆ ਕਿ ਦੋਹਾਂ ਬੈਗਾਂ ਵਿੱਚ ਲੈਪਟਾਪ, 33 ਹਜ਼ਾਰ ਰੁਪਏ ਦੀ ਨਕਦੀ ਅਤੇ ਦੋ ਹਾਰਡ ਡਿਸਕ ਰੱਖੀਆਂ ਹੋਈਆਂ ਸਨ। ਇਸ ਸਬੰਧੀ ਪੁਲੀਸ ਨੇ ਸ਼ਿਕਾਇਤ ਦੇ ਆਧਾਰ ’ਤੇ ਜਾਂਚ ਕਰਨ ਮਗਰੋਂ ਅਮਰਿੰਦਰ ਸਿੰਘ ਤੇ ਗਗਨਦੀਪ ਸਿੰਘ ਨੂੰ ਗ੍ਰਿਫਤਾਰ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।