ਰਿਸ਼ਵਤ ਮਾਮਲਾ: ਚਾਰ ਪੁਲੀਸ ਮੁਲਾਜ਼ਮਾਂ ਦੇ ਰਿਮਾਂਡ ’ਚ ਤਿੰਨ ਦਿਨ ਦਾ ਵਾਧਾ
ਪੱਤਰ ਪ੍ਰੇਰਕ ਫਗਵਾੜਾ, 29 ਮਈ ਨਸ਼ਾ ਤਸਕਰ ਨੂੰ ਕਥਿਤ ਰਿਸ਼ਵਤ ਲੈ ਕੇ ਭਜਾਉਣ ਦੇ ਮਾਮਲੇ ’ਚ ਗ੍ਰਿਫ਼ਤਾਰ ਸੀਆਈਏ ਸਟਾਫ਼ ਇੰਚਾਰਜ ਸਮੇਤ ਚਾਰ ਪੁਲੀਸ ਮੁਲਾਜ਼ਮਾਂ ਨੂੰ ਮੁੜ ਤਿੰਨ ਦਿਨਾਂ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਪੰਜ ਦਿਨਾਂ ਦਾ ਰਿਮਾਂਡ ਖ਼ਤਮ...
Advertisement
ਪੱਤਰ ਪ੍ਰੇਰਕ
ਫਗਵਾੜਾ, 29 ਮਈ
Advertisement
ਨਸ਼ਾ ਤਸਕਰ ਨੂੰ ਕਥਿਤ ਰਿਸ਼ਵਤ ਲੈ ਕੇ ਭਜਾਉਣ ਦੇ ਮਾਮਲੇ ’ਚ ਗ੍ਰਿਫ਼ਤਾਰ ਸੀਆਈਏ ਸਟਾਫ਼ ਇੰਚਾਰਜ ਸਮੇਤ ਚਾਰ ਪੁਲੀਸ ਮੁਲਾਜ਼ਮਾਂ ਨੂੰ ਮੁੜ ਤਿੰਨ ਦਿਨਾਂ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਪੰਜ ਦਿਨਾਂ ਦਾ ਰਿਮਾਂਡ ਖ਼ਤਮ ਹੋਣ ਮਗਰੋਂ ਉਨ੍ਹਾਂ ਨੂੰ ਅੱਜ ਅਦਾਲਤ ’ਚ ਪੇਸ਼ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਸੁਖਵਿੰਦਰ ਕੁਮਾਰ ਹਨੀ ਵਾਸੀ ਕਾਂਸ਼ੀ ਨਗਰ ਨੂੰ ਕੁੱਝ ਦਿਨ ਪਹਿਲਾਂ ਨਸ਼ਾ ਤਸਕਰੀ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਸੀ। ਉਪਰੋਕਤ ਪੁਲੀਸ ਮੁਲਾਜ਼ਮਾਂ ’ਤੇ ਕਥਿਤ ਨਸ਼ਾ ਤਸਕਰ ਨੂੰ ਭਜਾਉਣ ਲਈ ਉਸਦੇ ਪਰਿਵਾਰ ਤੋਂ ਢਾਈ ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਲੱਗੇ ਸਨ। ਜਾਂਚ ਤੋਂ ਪਤਾ ਚੱਲਿਆ ਕਿ ਸੀਆਈਏ ਸਟਾਫ਼ ਇੰਚਾਰਜ ਬਿਸਮਨ ਸਿੰਘ, ਥਾਣੇਦਾਰ ਜਸਵਿੰਦਰ ਸਿੰਘ, ਥਾਣੇਦਾਰ ਨਿਰਮਲ ਕੁਮਾਰ ਤੇ ਹੈੱਡ ਕਾਂਸਟੇਬਲ ਜਗਰੂਪ ਸਿੰਘ ਨੇ ਕਥਿਤ ਰਿਸ਼ਵਤ ਲੈ ਕੇ ਉਸ ਨੂੰ ਹਿਰਾਸਤ ’ਚੋਂ ਭਜਾ ਦਿੱਤਾ।
Advertisement