ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

700 ਵਿਦਿਆਰਥੀਆਂ ਨੂੰ ਜਾਅਲੀ ਆਫਰ ਲੈਟਰਾਂ ਰਾਹੀਂ ਕੈਨੇਡਾ ਭੇਜਣ ਵਾਲਾ ਬ੍ਰਿਜੇਸ਼ ਮਿਸ਼ਰਾ ਗ੍ਰਿਫ਼ਤਾਰ

ਅਦਾਲਤ ਨੇ ਸੱਤ ਰੋਜ਼ਾ ਪੁਲੀਸ ਰਿਮਾਂਡ ’ਤੇ ਭੇਜਿਆ
Advertisement

ਹਤਿੰਦਰ ਮਹਿਤਾ

ਜਲੰਧਰ, 25 ਜੂਨ

Advertisement

ਪੁਲੀਸ ਨੇ 700 ਵਿਦਿਆਰਥੀਆਂ ਨੂੰ ਜਾਅਲੀ ਆਫਰ ਲੈਟਰਾਂ ਰਾਹੀਂ ਕੈਨੇਡਾ ਭੇਜਣ ਦੇ ਮਾਮਲੇ ਵਿੱਚ ਮੁੱਖ ਮੁਲਜ਼ਮ ਬ੍ਰਿਜੇਸ਼ ਮਿਸ਼ਰਾ ਨੂੰ ਨਵੀਂ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਹੈ। ਉਸ ਨੂੰ ਅੱਜ ਜਲੰਧਰ ਵਿੱਚ ਲਿਆ ਕੇ ਅਦਾਲਤ ਵਿੱਚ ਪੇਸ਼ ਕੀਤਾ ਗਿਆ ਤੇ ਅਦਾਲਤ ਨੇ ਉਸ ਨੂੰ ਸੱਤ ਰੋਜ਼ਾ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਏਡੀਸੀਪੀ ਹਰਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਬ੍ਰਿਜੇਸ਼ ਮਿਸ਼ਰਾ ਦੋ ਸਾਲ ਪਹਿਲਾਂ ਜਾਅਲੀ ਆਫਰ ਲੈਟਰਾਂ ਦੀ ਵਰਤੋਂ ਕਰਕੇ ਲੋਕਾਂ ਨੂੰ ਕੈਨੇਡਾ ਭੇਜਣ ਦੇ ਮਾਮਲੇ ’ਚ ਕਰੋੜਾਂ ਰੁਪਏ ਦੀ ਠੱਗੀ ਮਾਰ ਕੇ ਖ਼ਬਰਾਂ ਵਿੱਚ ਆਇਆ ਸੀ, ਜਦੋਂ ਵਿਦਿਆਰਥੀਆਂ ਨੇ ਮਾਮਲੇ ਦੀ ਪੁਸ਼ਟੀ ਕੀਤੀ ਤਾਂ ਇਹ ਖੁਲਾਸਾ ਹੋਇਆ ਕਿ ਬ੍ਰਿਜੇਸ਼ ਮਿਸ਼ਰਾ ਨੇ ਉਨ੍ਹਾਂ ਨੂੰ ਜਾਅਲੀ ਪੱਤਰ ਰਾਹੀਂ ਵਿਦੇਸ਼ ਭੇਜਿਆ ਸੀ। ਇਸ ਮਾਮਲੇ ਸਬੰਧੀ ਖ਼ਬਰਾਂ ’ਚ ਆਉਣ ਤੋਂ ਬਾਅਦ ਬ੍ਰਿਜੇਸ਼ ਮਿਸ਼ਰਾ ਕੈਨੇਡਾ ਤੋਂ ਭਾਰਤ ਆ ਗਿਆ। ਉਸ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ 9 ਕੇਸ ਦਰਜ ਹਨ। ਏਡੀਸੀਪੀ ਨੇ ਕਿਹਾ ਕਿ ਹੁਣ ਮੁਲਜ਼ਮ ਦੁਬਾਰਾ ਵਿਦੇਸ਼ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ। ਉਸ ਖ਼ਿਲਾਫ਼ ਐੱਲਓਸੀ ਜਾਰੀ ਹੋਣ ਕਾਰਨ ਉਸ ਨੂੰ ਨਵੀਂ ਦਿੱਲੀ ਵਿੱਚ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ’ਤੇ ਸਟਾਫ ਨੇ ਰੋਕ ਲਿਆ ਤੇ ਪੁਲੀਸ ਨੂੰ ਮਾਮਲੇ ਦੀ ਜਾਣਕਾਰੀ ਦਿੱਤੀ। ਇਸ ਮਗਰੋਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਜਲੰਧਰ ਲਿਆਂਦਾ ਗਿਆ। ਇੱਥੇ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ 7 ਦਿਨਾਂ ਦਾ ਪੁਲੀਸ ਰਿਮਾਂਡ ਹਾਸਲ ਹੋਇਆ ਹੈ। ਬ੍ਰਿਜੇਸ਼ ਮਿਸ਼ਰਾ ਨੂੰ ਇਸ ਮਾਮਲੇ ਦਾ ਮਾਸਟਰਮਾਈਂਡ ਦੱਸਿਆ ਜਾ ਰਿਹਾ ਹੈ। ਇਸ ਸਬੰਧੀ ਉਸ ਕੋਲੋਂ ਪੁੱਛ-ਪੜਤਾਲ ਕੀਤੀ ਜਾ ਰਹੀ ਹੈ। ਜਾਂਚ ਮਗਰੋਂ ਹੋਰ ਮੁਲਜ਼ਮਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਜਾਵੇਗਾ।

Advertisement
Show comments