ਰੂਪਨਗਰ/ਸ੍ਰੀ ਆਨੰਦਪੁਰ ਸਾਹਿਬ: ਰੂਪਨਗਰ ਪੁਲੀਸ ਨੇ ਬੀਤੇ ਦਿਨੀਂ ਥਾਣਾ ਸ੍ਰੀ ਆਨੰਦਪੁਰ ਸਾਹਿਬ ਵਿੱਚ ਦਰਜ ਇੱਕ ਕੇਸ ਸਬੰਧੀ ਗੈਂਗਸਟਰ ਤੇਜਿੰਦਰ ਸਿੰਘ ਤੇਜਾ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮ ਕੋਲੋਂ ਪੰਜ ਨਾਜਾਇਜ਼ ਪਿਸਤੌਲ ਵੀ ਬਰਾਮਦ ਕੀਤੇ ਹਨ। ਰੂਪਨਗਰ ਦੇ ਸੀਨੀਅਰ ਪੁਲੀਸ ਕਪਤਾਨ ਅਖਿਲ ਚੌਧਰੀ ਨੇ ਦੱਸਿਆ ਕਿ ਪੁਲੀਸ ਨੇ ਨੀਰਜ ਕੁਮਾਰ ਉਰਫ਼ ਗੱਗੂ ਅਤੇ ਰਾਮਪਾਲ ਉਰਫ ਬੰਟੀ ਲੁਬਾਣਾ ਦੀ ਨਿਸ਼ਾਨਦੇਹੀ ’ਤੇ ਤੇਜਾ ਵੱਲੋਂ ਮੰਗਵਾਏ 5 ਪਿਸਤੌਲ ਬਰਾਮਦ ਕੀਤੇ ਅਤੇ ਪਹਿਲਾਂ ਹੀ ਜੇਲ੍ਹ ਵਿੱਚ ਬੰਦ ਤੇਜਿੰਦਰ ਸਿੰਘ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਸ੍ਰੀ ਆਨੰਦਪੁਰ ਸਾਹਿਬ ਵਿੱਚ ਦਰਜ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਹੈ। -ਪੱਤਰ ਪ੍ਰੇਰਕ