ਬੀਐੱਸਐੱਫ ਵੱਲੋਂ ਪਾਕਿ ਨਾਗਰਿਕ ਕਾਬੂ
ਬੀਐੱਸਐੱਫ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਜਲਾਲਾਬਾਦ ਖੇਤਰ ਵਿੱਚ ਦੋਨਾ ਰਾਜਾ ਦੀਨਾ ਨਾਥ ਸਰਹੱਦੀ ਚੌਕੀ ਖੇਤਰ ਵਿੱਚੋਂ ਇੱਕ ਪਾਕਿਸਤਾਨੀ ਨਾਗਰਿਕ ਨੂੰ ਗ੍ਰਿਫ਼ਤਾਰ ਕੀਤਾ ਹੈ। ਸੀਮਾ ਸੁਰੱਖਿਆ ਬਲ ਦੀ 160ਵੀਂ ਬਟਾਲੀਅਨ ਦੇ ਜਵਾਨਾਂ ਨੇ ਬੁੱਧਵਾਰ ਦੁਪਹਿਰ ਨੂੰ ਭਾਰਤੀ ਖੇਤਰ ਵਿੱਚ ਦਾਖਲ ਹੋਏ...
Advertisement
ਬੀਐੱਸਐੱਫ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਜਲਾਲਾਬਾਦ ਖੇਤਰ ਵਿੱਚ ਦੋਨਾ ਰਾਜਾ ਦੀਨਾ ਨਾਥ ਸਰਹੱਦੀ ਚੌਕੀ ਖੇਤਰ ਵਿੱਚੋਂ ਇੱਕ ਪਾਕਿਸਤਾਨੀ ਨਾਗਰਿਕ ਨੂੰ ਗ੍ਰਿਫ਼ਤਾਰ ਕੀਤਾ ਹੈ। ਸੀਮਾ ਸੁਰੱਖਿਆ ਬਲ ਦੀ 160ਵੀਂ ਬਟਾਲੀਅਨ ਦੇ ਜਵਾਨਾਂ ਨੇ ਬੁੱਧਵਾਰ ਦੁਪਹਿਰ ਨੂੰ ਭਾਰਤੀ ਖੇਤਰ ਵਿੱਚ ਦਾਖਲ ਹੋਏ ਇੱਕ ਵਿਅਕਤੀ ਨੂੰ ਲਲਕਾਰਿਆ। ਹਾਲਾਂਕਿ ਉਹ ਨਹੀਂ ਰੁਕਿਆ, ਪਰ ਬੀਐਸਐਫ ਨੇ ਮਗਰੋਂ ਉਸ ਨੂੰ ਗ੍ਰਿਫ਼ਤਾਰ ਕਰ ਲਿਆ।
ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਇਸ ਵਿਅਕਤੀ ਦੀ ਪਛਾਣ ਇਮਤਿਆਜ਼ ਅਹਿਮਦ ਵਾਸੀ ਪਰਵਾਲ ਪਿੰਡ (ਸ਼ੱਕਰਗੜ੍ਹ) ਪਾਕਿਸਤਾਨ ਵਜੋਂ ਹੋਈ ਹੈ। ਸੂਤਰਾਂ ਨੇ ਦੱਸਿਆ ਕਿ ਉਸ ਦੇ ਕਬਜ਼ੇ ਵਿੱਚੋਂ ਕੁਝ ਵੀ ਬਰਾਮਦ ਨਹੀਂ ਕੀਤਾ ਗਿਆ ਹੈ। ਇਸ ਵਿਅਕਤੀ ਨੂੰ ਅਗਲੇਰੀ ਜਾਂਚ ਅਤੇ ਕਾਰਵਾਈ ਲਈ ਫਿਰੋਜ਼ਪੁਰ ਜ਼ਿਲ੍ਹੇ ਦੀ ਮਮਦੋਟ ਪੁਲੀਸ ਹਵਾਲੇ ਕਰ ਦਿੱਤਾ ਗਿਆ ਹੈ।
Advertisement
Advertisement
