ਬੀਐੱਸਐੱਫ ਨੂੰ ਸਰਹੱਦੀ ਇਲਾਕੇ ਵਿੱਚੋਂ 504 ਗ੍ਰਾਮ ਹੈਰੋਇਨ ਦਾ ਪੈਕੇਟ ਮਿਲਿਆ
ਬੀਐੱਸਐੱਫ ਨੇ ਪਿੰਡ ਦਰਵੇਸ਼ੇ ਕੇ ਦੇ ਇਲਾਕੇ ਵਿਚੋਂ ਤਲਾਸ਼ੀ ਅਭਿਆਨ ਦੌਰਾਨ ਇਕ ਪੈਕੇਟ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦਾ ਵਜ਼ਨ 504 ਗ੍ਰਾਮ ਹੈ। ਥਾਣਾ ਸਦਰ ਫਿਰੋਜ਼ਪੁਰ ਪੁਲੀਸ ਨੇ ਅਣਪਛਾਤੇ ਵਿਅਕਤੀ ਖਿਲਾਫ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕੀਤਾ ਹੈ। ਥਾਣਾ ਸਦਰ...
Advertisement
ਬੀਐੱਸਐੱਫ ਨੇ ਪਿੰਡ ਦਰਵੇਸ਼ੇ ਕੇ ਦੇ ਇਲਾਕੇ ਵਿਚੋਂ ਤਲਾਸ਼ੀ ਅਭਿਆਨ ਦੌਰਾਨ ਇਕ ਪੈਕੇਟ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦਾ ਵਜ਼ਨ 504 ਗ੍ਰਾਮ ਹੈ। ਥਾਣਾ ਸਦਰ ਫਿਰੋਜ਼ਪੁਰ ਪੁਲੀਸ ਨੇ ਅਣਪਛਾਤੇ ਵਿਅਕਤੀ ਖਿਲਾਫ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕੀਤਾ ਹੈ।
ਥਾਣਾ ਸਦਰ ਫਿਰੋਜ਼ਪੁਰ ਪੁਲੀਸ ਦੇ ਸਹਾਇਕ ਥਾਣੇਦਾਰ ਜਸਪਾਲ ਸਿੰਘ ਨੇ ਦੱਸਿਆ ਕਿ ਅੱਜ ਬੀਐੱਸਐੱਫ ਦੇ ਕਰਮਚਾਰੀਆਂ ਵੱਲੋਂ ਗਸ਼ਤ ਕਰਦੇ ਸਮੇਂ ਪਿੰਡ ਦਰਵੇਸ਼ੇ ਕੇ ਦੇ ਇਲਾਕੇ ਵਿਚੋਂ ਇੱਕ ਪੈਕੇਟ ਬਰਾਮਦ ਕੀਤਾ ਗਿਆ, ਜਿਸ ਵਿਚੋਂ 504 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲੀਸ ਨੇ ਦੱਸਿਆ ਕਿ ਅਣਪਛਾਤੇ ਵਿਅਕਤੀ ਖਿਲਾਫ ਕੇਸ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
Advertisement
Advertisement
Advertisement
×