ਬੀਐੱਸਐੱਫ ਵੱਲੋਂ ਗੱਟੀ ਰਾਜੋ ਕੇ ਵਿੱਚੋਂ ਡਰੋਨ ਬਰਾਮਦ
ਬੀਐੱਸਐੱਫ ਅਧਿਕਾਰੀਆਂ ਨੇ ਸਰਕਾਰੀ ਪ੍ਰਾਇਮਰੀ ਸਕੂਲ ਗੱਟੀ ਰਾਜੋ ਕੇ ਵਿੱਚੋਂ ਇਕ ਡਰੋਨ ਬਰਾਮਦ ਕੀਤਾ ਹੈ। ਇਹ ਡੀਆਈਜੀ ਮਾਵਿਕ 3 ਕਲਾਸਿਕ ਡਰੋਨ ਦਰਖੱਤ ’ਤੇ ਲਟਕਦਾ ਮਿਲਿਆ ਹੈ। ਇਸ ਸਬੰਧ ਵਿਚ ਥਾਣਾ ਸਦਰ ਫਿਰੋਜ਼ਪੁਰ ਪੁਲੀਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ 10, 11, 12...
Advertisement
ਬੀਐੱਸਐੱਫ ਅਧਿਕਾਰੀਆਂ ਨੇ ਸਰਕਾਰੀ ਪ੍ਰਾਇਮਰੀ ਸਕੂਲ ਗੱਟੀ ਰਾਜੋ ਕੇ ਵਿੱਚੋਂ ਇਕ ਡਰੋਨ ਬਰਾਮਦ ਕੀਤਾ ਹੈ। ਇਹ ਡੀਆਈਜੀ ਮਾਵਿਕ 3 ਕਲਾਸਿਕ ਡਰੋਨ ਦਰਖੱਤ ’ਤੇ ਲਟਕਦਾ ਮਿਲਿਆ ਹੈ। ਇਸ ਸਬੰਧ ਵਿਚ ਥਾਣਾ ਸਦਰ ਫਿਰੋਜ਼ਪੁਰ ਪੁਲੀਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ 10, 11, 12 ਏਅਰਕਰਾਫਟ ਐਕਟ 1934 ਤਹਿਤ ਮਾਮਲਾ ਦਰਜ ਕੀਤਾ ਹੈ।
ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਫਿਰੋਜ਼ਪੁਰ ਦੇ ਸਹਾਇਕ ਥਾਣੇਦਾਰ ਸੁਖਬੀਰ ਸਿੰਘ ਨੇ ਦੱਸਿਆ ਕਿ ਕਿ ਅੱਜ ਐੱਚ ਕੇ.ਟੀ., 155 ਬਟਾਲੀਅਨ ਬੀਐੱਸਐੱਫ ਦੇ ਅਧਿਕਾਰੀਆਂ ਨੂੰ ਪ੍ਰਾਇਮਰੀ ਸਕੂਲ ਗੱਟੀ ਰਾਜੋ ਕੇ ਵਿੱਚੋਂ ਡੀਜੇਆਈ ਮਾਵਿਕ 3 ਕਲਾਸਿਕ ਡਰੋਨ ਦਰਖੱਤਾਂ ’ਤੇ ਲਟਕਦਾ ਮਿਲਿਆ। ਉਨ੍ਹਾਂ ਦੱਸਿਆ ਕਿ ਬੀਐੱਸਐੱਫ ਦੇ ਜਵਾਨਾਂ ਵੱਲੋਂ ਡਰੋਨ ਨੂੰ ਦਰੱਖਤ ਨਾਲੋਂ ਉਤਾਰ ਕੇ ਆਪਣੇ ਕਬਜ਼ੇ ’ਚ ਲੈ ਲਿਆ ਗਿਆ ਹੈ।
Advertisement
×