ਗੁਰਦਾਸਪੁਰ: ਬੀਐੱਸਐੱਫ ਦੀ 58 ਬਟਾਲੀਅਨ ਦੇ ਕੌਮਾਂਤਰੀ ਸਰਹੱਦ ’ਤੇ ਤਾਇਨਾਤ ਬੀਓਪੀ ਚਕਰੀ ਦੇ ਜਵਾਨਾਂ ਨੇ ਲੰਘੀ ਰਾਤ ਪਾਕਿਸਤਾਨੀ ਡਰੋਨ ’ਤੇ ਗੋਲੀਬਾਰੀ ਕੀਤੀ। ਡੀਆਈਜੀ ਪ੍ਰਭਾਕਰ ਜੋਸ਼ੀ ਨੇ ਦੱਸਿਆ ਕਿ ਲੰਘੀ ਰਾਤ 9:40 ਦੇ ਕਰੀਬ ਪਾਕਿਸਤਾਨ ਵਾਲੇ ਪਾਸਿਓਂ ਆਏ ਡਰੋਨ ’ਤੇ ਜਵਾਨਾਂ ਨੇ 48 ਦੇ ਕਰੀਬ ਗੋਲੀਆਂ ਚਲਾਈਆਂ ਅਤੇ 10 ਰੌਸ਼ਨੀ ਛੱਡਣ ਵਾਲੇ ਬੰਬ ਦਾਗੇ। ਇਸ ਮਗਰੋਂ ਡਰੋਨ ਪਾਕਿਸਤਾਨ ਵੱਲ ਚਲਾ ਗਿਆ। -ਨਿੱਜੀ ਪੱਤਰ ਪ੍ਰੇਰਕ