ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਬਸਪਾ ਦਾ ਵਫ਼ਦ ਰਾਜਪਾਲ ਨੂੰ ਮਿਲਿਆ

ਪੰਜਾਬ ਵਿੱਚ ਦਲਿਤਾਂ ’ਤੇ ਅੱਤਿਆਚਾਰ ਦਾ ਮੁੱਦਾ ਚੁੱਕਿਆ
ਚੰਡੀਗੜ੍ਹ ਵਿੱਚ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮੰਗ ਪੱਤਰ ਸੌਂਪਦੇ ਹੋਏ ਬਸਪਾ ਆਗੂ।
Advertisement

ਆਤਿਸ਼ ਗੁਪਤਾ

ਪੰਜਾਬ ਵਿੱਚ ਦਲਿਤਾਂ ’ਤੇ ਅੱਤਿਆਚਾਰ ਰੋਕਣ ਲਈ ਅੱਜ ਬਸਪਾ ਦੇ ਵਫ਼ਦ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਮੰਗ ਪੱਤਰ ਦਿੱਤਾ। ਇਸ ਦੌਰਾਨ ਬਸਪਾ ਦੇ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਦੀ ਅਗਵਾਈ ਹੇਠ ਨਵਾਂ ਸ਼ਹਿਰ ਦੇ ਵਿਧਾਇਕ ਡਾ. ਨਛੱਤਰ ਪਾਲ, ਸੂਬਾ ਕੋਆਰਡੀਨੇਟਰ ਅਜੀਤ ਸਿੰਘ ਭੈਣੀ, ਤੀਰਥ ਸਿੰਘ ਮਹਿਰਾ, ਚੌਧਰੀ ਗੁਰਨਾਮ ਸਿੰਘ ਤੇ ਸੂਬਾ ਜਨਰਲ ਸਕੱਤਰ ਐਡਵੋਕੇਟ ਬਲਵਿੰਦਰ ਕੁਮਾਰ ਨੇ ਰਾਜਪਾਲ ਨਾਲ ਦਲਿਤਾਂ ਦੀਆਂ ਸਮੱਸਿਆਵਾਂ ਬਾਰੇ ਗੱਲਬਾਤ ਕੀਤੀ। ਆਗੂਆਂ ਨੇ ਹਰਿਆਣਾ ਦੇ ਆਈ ਪੀ ਐੱਸ ਅਧਿਕਾਰੀ ਵਾਈ ਪੂਰਨ ਕੁਮਾਰ ਦੀ ਮੌਤ ਮਾਮਲੇ ਦੀ ਨਿਰਪੱਖ ਜਾਂਚ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦੇਣ ਦੀ ਮੰਗ ਵੀ ਕੀਤੀ। ਵਫ਼ਦ ਨੇ ਮੰਗ ਕੀਤੀ ਕਿ ਸੂਬਾ ਸਰਕਾਰ ਦਲਿਤ ਵਰਗ ਦੀ ਬਾਂਹ ਫੜੇ।

Advertisement

ਕਾਤਲਾਂ ਨੂੰ ਬਚਾਅ ਰਹੀ ਹੈ ਸਰਕਾਰ: ਸੁਮਨ

ਚੰਡੀਗੜ੍ਹ (ਟਨਸ): ਸਮਾਜਵਾਦੀ ਪਾਰਟੀ ਦੇ ਕੌਮੀ ਜਨਰਲ ਸਕੱਤਰ ਅਤੇ ਰਾਜ ਸਭਾ ਮੈਂਬਰ ਰਾਮਜੀ ਲਾਲ ਸੁਮਨ ਅੱਜ ਮਰਹੂਮ ਆਈ ਪੀ ਐੱਸ ਅਧਿਕਾਰੀ ਵਾਈ ਪੂਰਨ ਕੁਮਾਰ ਦੀ ਇਥੇ ਸੈਕਟਰ-24 ਸਥਿਤ ਰਿਹਾਇਸ਼ ’ਤੇ ਪਹੁੰਚੇ। ਇਸ ਦੌਰਾਨ ਸੰਸਦ ਮੈਂਬਰ ਨੇ ਪੂਰਨ ਕੁਮਾਰ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਦੇ ਪਿਤਾ ਨਾਲ ਦੁੱਖ ਸਾਂਝਾ ਕੀਤਾ। ਸੰਸਦ ਮੈਂਬਰ ਨੇ ਕਿਹਾ ਕਿ ਖ਼ੁਦਕੁਸ਼ੀ ਨੋਟ ਦੇ ਬਾਵਜੂਦ ਹਰਿਆਣਾ ਸਰਕਾਰ ਕਾਤਲਾਂ ਨੂੰ ਬਚਾਅ ਰਹੀ ਹੈ।

Advertisement
Show comments