ਬਸਪਾ ਨੇ ਫ਼ਰੀਦਕੋਟ ਤੋਂ ਚੌਹਾਨ ਅਤੇ ਗੁਰਦਾਸਪੁਰ ਤੋਂ ਰਾਜ ਕੁਮਾਰ ਨੂੰ ਚੋਣ ਮੈਦਾਨ ਵਿੱਚ ਉਤਾਰਿਆ
ਪਾਲ ਸਿੰਘ ਨੌਲੀ ਜਲੰਧਰ, 20 ਅਪਰੈਲ ਬਹੁਜਨ ਸਮਾਜ ਪਾਰਟੀ ਨੇ ਦੋ ਹੋਰ ਉਮੀਦਵਾਰਾਂ ਦਾ ਐਲਾਨ ਕਰਦਿਆ ਫ਼ਰੀਦਕੋਟ ਤੋਂ ਗੁਰਬਖਸ਼ ਸਿੰਘ ਚੌਹਾਨ ਅਤੇ ਗੁਰਦਾਸਪੁਰ ਤੋਂ ਰਾਜਕੁਮਾਰ ਜਨੋਤਰਾ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਪੰਜਾਬ ਬਸਪਾ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ...
Advertisement
ਪਾਲ ਸਿੰਘ ਨੌਲੀ
ਜਲੰਧਰ, 20 ਅਪਰੈਲ
Advertisement
ਬਹੁਜਨ ਸਮਾਜ ਪਾਰਟੀ ਨੇ ਦੋ ਹੋਰ ਉਮੀਦਵਾਰਾਂ ਦਾ ਐਲਾਨ ਕਰਦਿਆ ਫ਼ਰੀਦਕੋਟ ਤੋਂ ਗੁਰਬਖਸ਼ ਸਿੰਘ ਚੌਹਾਨ ਅਤੇ ਗੁਰਦਾਸਪੁਰ ਤੋਂ ਰਾਜਕੁਮਾਰ ਜਨੋਤਰਾ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਪੰਜਾਬ ਬਸਪਾ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਪਾਰਟੀ ਨੇ ਹੁਣ ਤੱਕ 7 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ ਤੇ ਬਾਕੀ 6 ਉਮੀਦਾਵਰਾਂ ਦਾ ਐਲਾਨ ਵੀ ਜਲਦ ਹੀ ਕੀਤਾ ਜਾਵੇਗਾ। ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਫਰੀਦਕੋਟ ਤੋਂ ਗੁਰਬਖਸ਼ ਸਿੰਘ ਚੌਹਾਨ ਤੇ ਗੁਰਦਾਸਪੁਰ ਤੋਂ ਇੰਜਨੀਅਰ ਰਾਜ ਕੁਮਾਰ ਜਨੋਤਾਰਾ ਉਮੀਦਵਾਰ ਬਣਾਏ ਗਏ ਹਨ। ਇਸ ਤੋਂ ਪਹਿਲਾਂ ਪਾਰਟੀ ਨੇ ਜਲੰਧਰ ਤੋਂ ਐਡਵੋਕੇਟ ਬਲਵਿੰਦਰ ਕੁਮਾਰ, ਹੁਸ਼ਿਆਰਪੁਰ ਤੋਂ ਰਕੇਸ਼ ਕੁਮਾਰ ਸੁਮਨ, ਫਿਰੋਜ਼ਪੁਰ ਤੋਂ ਸੁਰਿੰਦਰ ਕੰਬੋਜ, ਸੰਗਰੂਰ ਤੋਂ ਡਾਕਟਰ ਮੱਖਣ ਸਿੰਘ ਅਤੇ ਪਟਿਆਲਾ ਤੋਂ ਜਗਜੀਤ ਛੜਬੜ ਚੋਣ ਮੈਦਾਨ ਵਿੱਚ ਡਟੇ ਹੋਏ ਹਨ।
Advertisement
×