DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਬਸਪਾ ਨੇ ਪੰਜਾਬ ’ਚ ਇਕੱਲਿਆਂ ਚੋਣਾਂ ਲੜਨ ਲਈ ਤਿਆਰੀ ਖਿੱਚੀ

ਸੂਬੇ ਵਿੱਚ ਜਥੇਬੰਧਕ ਢਾਂਚਾ ਮਜ਼ਬੂਤ: ਕਰੀਮਪੁਰੀ

  • fb
  • twitter
  • whatsapp
  • whatsapp
Advertisement

ਬਹੁਜਨ ਸਮਾਜ ਪਾਰਟੀ (ਬਸਪਾ) ਦੀ ਮੁਖੀ ਮਾਇਵਤੀ ਵੱਲੋਂ ਪੰਜਾਬ ਵਿੱਚ ਇਕੱਲਿਆਂ ਚੋਣ ਲੜਨ ਦੇ ਐਲਾਨ ਮਗਰੋਂ ਪਾਰਟੀ ਨੇ ਦਲਿਤ ਵੋਟ ਬੈਂਕ ਨੂੰ ਇਕਜੁੱਟ ਕਰਕੇ ਚੋਣ ਤਿਆਰੀ ਖਿੱਚ ਦਿੱਤੀ ਹੈ ਅਤੇ ਸੂਬੇ ਦੀਆਂ ਸਾਰੀਆਂ 117 ਸੀਟਾਂ ’ਤੇ ਉਮੀਦਵਾਰਾਂ ਦੀ ਭਾਲ ਕੀਤੀ ਜਾ ਰਹੀ ਹੈ।

ਪਾਰਟੀ ਪੰਜਾਬ ਇਕਾਈ ਦੇ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਨੇ ਕਿਹਾ ਕਿ ਸੂਬੇ ਵਿੱਚ ਜਥੇਬੰਧਕ ਢਾਂਚੇ ਨੂੰ ਮਜ਼ਬੂਤ ਕਰ ਲਿਆ ਹੈ। ਪਾਰਟੀ ਨੇ ਪੰਜਾਬ ਵਿੱਚ 15 ਮਾਰਚ ਤੋਂ ‘ਪੰਜਾਬ ਸੰਭਾਲੋ ਮੁਹਿੰਮ’ ਸ਼ੁਰੂ ਕੀਤੀ ਸੀ। ਇਸ ਮੁਹਿੰਮ ਰਾਹੀਂ ਬਸਪਾ ਵੱਲੋਂ ਪੰਜਾਬ ਦੇ ਸਾਰੇ ਪਿੰਡਾਂ ਅਤੇ ਸ਼ਹਿਰਾਂ ਤੱਕ ਪਹੁੰਚ ਕੀਤੀ ਜਾ ਰਹੀ ਹੈ। ‘ਮਿਸ਼ਨ ਬੇਗਮਪੁਰਾ 2027’ ਤਹਿਤ ਪਿੰਡ-ਪਿੰਡ ਅਤੇ ਸ਼ਹਿਰ-ਸ਼ਹਿਰ ਪਹੁੰਚ ਕਰਕੇ ਨਵਾਂ ਪੰਜਾਬ ਬਣਾਉਣ ਦਾ ਸੰਕਲਪ ਮਜ਼ਬੂਤ ਕਰਨ ਦਾ ਫੈਸਲਾ ਕੀਤਾ।

Advertisement

ਸਭ ਤੋਂ ਪਹਿਲਾਂ ਦਲਿਤ ਵਰਗ ਦੇ ਹੱਕਾਂ ਅਤੇ ਸੂਬੇ ਵਿੱਚੋਂ ਨਸ਼ਿਆਂ ਦਾ ਖਾਤਮਾ ਕਰਕੇ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਹਾਲ ਕਰਨ ’ਤੇ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ। ‘ਆਪ’ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ ਪਰ ਉਸ ਨੇ ਜ਼ਮੀਨੀ ਪੱਧਰ ’ਤੇ ਕੋਈ ਕੰਮ ਨਹੀਂ ਕੀਤਾ। ਬਸਪਾ ਵੱਲੋਂ ਜੋ ਕਿਹਾ ਜਾਵੇਗਾ, ਉਹ ਕਰਕੇ ਵਿਖਾਇਆ ਜਾਵੇਗਾ। ਬਸਪਾ ਸੱਚ ਅਤੇ ਲੋਕ ਹਿੱਤ ਦੀ ਸਿਆਸਤ ਕਰਦੀ ਹੈ।

Advertisement

ਪੰਜਾਬ ਵਿੱਚ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਬਸਪਾ ਨੇ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਵਿੱਚ ਚੋਣ ਲੜੀ ਸੀ। ਬਸਪਾ ਨੇ 20 ਸੀਟਾਂ ’ਤੇ ਚੋਣ ਲੜੀ ਸੀ ਅਤੇ ਸਿਰਫ਼ ਇਕ ਸੀਟ ’ਤੇ ਜਿੱਤ ਹਾਸਲ ਕੀਤੀ ਸੀ ਪਰ ਇਸ ਦੌਰਾਨ ਬਸਪਾ ਨੂੰ 1.77 ਫ਼ੀਸਦ ਵੋਟਾਂ ਪਈਆਂ ਸਨ।

Advertisement
×