ਬਸਪਾ ਨੇ ਤਲਵੰਡੀ ਸਾਬੋ ਤੋਂ ਚੋਣ ਬਿਗਲ ਵਜਾਇਆ
ਬਸਪਾ ਨੇ ਇੱਥੇ ਮਾਘੀ ਮੇਲੇ ਮੌਕੇ ਸੂਬਾ ਪੱਧਰੀ ਸਿਆਸੀ ਕਾਨਫਰੰਸ ਕਰ ਕੇ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਦਾ ਬਿਗਲ ਵਜਾ ਦਿੱਤਾ ਹੈ। ਪਾਰਟੀ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਦੇ ਨਿਰਦੇਸ਼ਾਂ ’ਤੇ ਹੋਈ ਇਹ ਰੈਲੀ ਬਸਪਾ ਸੁਪਰੀਮੋ ਮਾਇਆਵਤੀ ਦੇ ਜਨਮ ਦਿਨ...
ਬਸਪਾ ਨੇ ਇੱਥੇ ਮਾਘੀ ਮੇਲੇ ਮੌਕੇ ਸੂਬਾ ਪੱਧਰੀ ਸਿਆਸੀ ਕਾਨਫਰੰਸ ਕਰ ਕੇ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਦਾ ਬਿਗਲ ਵਜਾ ਦਿੱਤਾ ਹੈ। ਪਾਰਟੀ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਦੇ ਨਿਰਦੇਸ਼ਾਂ ’ਤੇ ਹੋਈ ਇਹ ਰੈਲੀ ਬਸਪਾ ਸੁਪਰੀਮੋ ਮਾਇਆਵਤੀ ਦੇ ਜਨਮ ਦਿਨ ਨੂੰ ਸਮਰਪਿਤ ਸੀ। ਰੈਲੀ ਵਿੱਚ ਪੰਜਾਬ ਲੀਡਰਸ਼ਿਪ ਅਤੇ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਇਸ ਦੌਰਾਨ ਪੰਜਾਬ ਮਾਮਲਿਆਂ ਦੇ ਇੰਚਾਰਜ ਕੁਲਦੀਪ ਸਿੰਘ ਸਰਦੂਲਗੜ੍ਹ ਨੇ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਭ ਤੋਂ ਵੱਧ ਦਲਿਤ ਵਿਰੋਧੀ ਸਾਬਤ ਹੋਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸੱਤਾ ਸੰਭਾਲਣ ਮਗਰੋਂ ਗਰੀਬਾਂ ਅਤੇ ਦਲਿਤਾਂ ਦੀ ਸਾਰ ਨਹੀਂ ਲਈ। ਅਰਵਿੰਦ ਕੇਜਰੀਵਾਲ ਨੇ ਦਲਿਤ ਉਪ ਮੁੱਖ ਮੰਤਰੀ ਬਣਾਉਣ ਦਾ ਵਾਅਦਾ ਕੀਤਾ ਸੀ ਜੋ ਸਿਰਫ਼ ਲਾਰਾ ਹੀ ਸਾਬਤ ਹੋਇਆ। ਉਨ੍ਹਾਂ ਕਿਹਾ ਕਿ ਬਸਪਾ ਸਿਰਫ਼ ਇੱਕ ਵਰਗ ਦੀ ਨਹੀਂ ਸਗੋਂ ਹਰ ਉਸ ਧਿਰ ਦੀ ਨੁਮਾਇੰਦਗੀ ਕਰਦੀ ਹੈ ਜੋ ਹਾਕਮਾਂ ਦੇ ਜਬਰ ਦਾ ਸ਼ਿਕਾਰ ਹੈ। ਸੂਬਾ ਜਨਰਲ ਸਕੱਤਰ ਦੌਲਤ ਰਾਮ ਨੇ ਬਾਬੂ ਕਾਂਸ਼ੀ ਰਾਮ ਦੇ ਸਿਧਾਂਤਾਂ ਨੂੰ ਅਪਣਾਉਣ ’ਤੇ ਜ਼ੋਰ ਦਿੱਤਾ।

