ਨਿੱਜੀ ਪੱਤਰ ਪ੍ਰੇਰਕ
ਜਲੰਧਰ, 14 ਅਕਤੂਬਰ
ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਓਬੀਸੀ ਸ਼੍ਰੇਣੀਆਂ ਦੇ ਲੋਕਾਂ ਨੂੰ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਲਈ ਇਕੱਠੇ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਬਸਪਾ-ਸ਼੍ਰ੍ਰੋਮਣੀ ਅਕਾਲੀ ਦਲ ਨਾਲ ਸਾਂਝੇ ਤੌਰ ’ਤੇ 2022 ਦੀ ਵਿਧਾਨ ਸਭਾ ਚੋਣਾਂ ਮਜ਼ਬੂਤੀ ਨਾਲ ਲੜੇਗੀ ਤੇ ਬਸਪਾ ਸਰਕਾਰ ਵਿਚ ਹਿੱਸੇਦਾਰ ਹੋਣ ਉਪਰੰਤ ਓਬੀਸੀ ਜਮਾਤਾਂ ਨੂੰ ਮੰਡਲ ਕਮਿਸ਼ਨ ਰਿਪੋਰਟ ਤਹਿਤ ਰਾਖਵਾਂਕਰਨ ਸਿੱਖਿਆ ਅਤੇ ਨੌਕਰੀਆਂ ਦੇ ਖੇਤਰ ਵਿੱਚ ਦੇਣ ਲਈ ਕੰਮ ਕਰੇਗੀ। ਉਨ੍ਹਾਂ ਬਿਆਨ ਜਾਰੀ ਕਰਦਿਆਂ ਕਿਹਾ ਕਿ ਆਜ਼ਾਦੀ ਦੇ 74 ਸਾਲਾਂ ਵਿਚ ਪੰਜਾਬ ਵਿਚ ਪੱਛੜੀਆਂ ਸ਼੍ਰੇਣੀਆਂ ਨੂੰ ਸਾਜ਼ਿਸ਼ੀ ਨੀਤੀਆਂ ਤਹਿਤ ਪਛਾੜਿਆ ਗਿਆ ਹੈ ਤੇ ਇਸ ਵਰਗ ਲਈ ਸਹੀ ਰੂਪ ਵਿੱਚ ਰਾਖਵਾਂਕਰਨ ਲਾਗੂ ਨਹੀਂ ਕੀਤਾ ਗਿਆ।