ਚਮਕੌਰ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਵਿਚਾਲੇ ਸੀਟਾਂ ਦੀ ਹੋਈ ਵੰਡ ਸਬੰਧੀ ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਹੁਣ ਕੋਈ ਵੀ ਸੀਟ ਨਹੀਂ ਬਦਲੀ ਜਾਵੇਗੀ। ਉਨ੍ਹਾਂ ਕਿਹਾ ਕਿ ਕੁਝ ਆਪੂੰ ਬਣੇ ਆਗੂ ਪਾਰਟੀ ਨੂੰ ਬਦਨਾਮ ਕਰਨ ਲਈ ਗਲਤ ਬਿਆਨਬਾਜ਼ੀ ਕਰ ਰਹੇ ਹਨ। ਪਾਰਟੀ ਪ੍ਰਧਾਨ ਕੁਮਾਰੀ ਮਾਇਆਵਤੀ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਗੱਠਜੋੜ ਦੌਰਾਨ ਬਸਪਾ ਹਿੱਸੇ ਆਈਆਂ 20 ਸੀਟਾਂ ’ਚੋਂ ਕੋਈ ਵੀ ਸੀਟ ਨਹੀਂ ਬਦਲੀ ਜਾਵੇਗੀ। ਸਗੋਂ ਦੋਵੇਂ ਪਾਰਟੀਆਂ ਦੇ ਆਗੂ ਇੱਕਜੁਟ ਹੋ ਕੇ ਉਮੀਦਵਾਰਾਂ ਲਈ ਚੋਣ ਪ੍ਰਚਾਰ ਕਰਨਗੇ।