ਬਜਟ ਮੱਧ ਵਰਗ, ਕਿਸਾਨਾਂ ਤੇ ਵਪਾਰੀਆਂ ਲਈ ਲਾਹੇਵੰਦ: ਜਾਖੜ
ਚੰਡੀਗੜ੍ਹ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਵਿੱਤ ਵਰ੍ਹੇ 2025-26 ਲਈ ਪੇਸ਼ ਕੀਤੇ ਬਜਟ ਵਿੱਚ ਮੱਧ ਵਰਗ, ਕਿਸਾਨਾਂ, ਵਪਾਰੀਆਂ ਸਣੇ ਹਰ ਵਰਗ ਦਾ ਧਿਆਨ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਆਮਦਨ ਕਰ ਦੀ...
Advertisement
ਚੰਡੀਗੜ੍ਹ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਵਿੱਤ ਵਰ੍ਹੇ 2025-26 ਲਈ ਪੇਸ਼ ਕੀਤੇ ਬਜਟ ਵਿੱਚ ਮੱਧ ਵਰਗ, ਕਿਸਾਨਾਂ, ਵਪਾਰੀਆਂ ਸਣੇ ਹਰ ਵਰਗ ਦਾ ਧਿਆਨ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਆਮਦਨ ਕਰ ਦੀ ਸਲੈਬ ਵਿੱਚ ਰਾਹਤ ਮਿਲਣ ਨਾਲ ਵੱਡੀ ਗਿਣਤੀ ਵਿੱਚ ਮੱਧ ਵਰਗ ਦੇ ਲੋਕਾਂ ਨੂੂੰ ਲਾਭ ਮਿਲੇਗਾ। ਇਸ ਤੋਂ ਇਲਾਵਾ ਤੇਲ ਬੀਜਾਂ ਸਬੰਧੀ ਲਿਆ ਫ਼ੈਸਲਾ ਕਿਸਾਨਾਂ ਦੇ ਹਿੱਤ ਵਿੱਚ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਐੱਮਐੱਸਐੱਮਈ ਲਈ ਜੋ ਫ਼ੈਸਲੇ ਲਏ ਗਏ ਹਨ, ਉਹ ਵਪਾਰੀਆਂ ਲਈ ਲਾਹੇਵੰਦ ਸਾਬਤ ਹੋਣਗੇ। ਸ੍ਰੀ ਜਾਖੜ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੁਨੀਆਂ ਦੀ ਤੀਜੀ ਸਭ ਤੋਂ ਮਜ਼ਬੂਤ ਅਰਥ-ਵਿਵਸਥਾ ਬਣਨ ਵੱਲ ਤੇਜ਼ੀ ਨਾਲ ਵਧ ਰਿਹਾ ਹੈ। -ਟਨਸ
Advertisement
Advertisement
×