DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਬੁੱਢਾ ਦਰਿਆ ਪੈਦਲ ਯਾਤਰਾ: ਪ੍ਰਦੂਸ਼ਣ ਫੈਲਾਉਣ ਵਾਲੀਆਂ ਥਾਵਾਂ ਦੀ ਪਛਾਣ

ਸਤਵਿੰਦਰ ਬਸਰਾ ਲੁਧਿਆਣਾ, 13 ਅਕਤੂਬਰ ਬੁੱਢਾ ਦਰਿਆ ਪੈਦਲ ਯਾਤਰਾ ਭਾਗ-6 ਦੇ 10ਵੇਂ ਪੜਾਅ ਤਹਿਤ ਅੱਜ ਪਬਲਿਕ ਐਕਸ਼ਨ ਕਮੇਟੀ (ਪੀਏਸੀ) ਮੱਤੇਵਾੜਾ ਜੰਗਲਾਂ, ਸਤਲੁਜ ਦਰਿਆ ਅਤੇ ਬੁੱਢਾ ਦਰਿਆ ਐਕਸ਼ਨ ਫਰੰਟ (ਬੀਡੀਏਐੱਫ) ਦੇ ਨੁਮਾਇੰਦਿਆਂ ਨੇ ਮਹਿੰਦਰ ਸਿੰਘ ਸੇਖੋਂ ਦੀ ਅਗਵਾਈ ਹੇਠ ਬੁੱਢੇ ਦਰਿਆ...
  • fb
  • twitter
  • whatsapp
  • whatsapp
featured-img featured-img
ਬੁੱਢਾ ਦਰਿਆ ਪੈਦਲ ਯਾਤਰਾ ਦੌਰਾਨ ਮਹਿੰਦਰ ਸਿੰਘ ਸੇਖੋਂ ਅਤੇ ਉਨ੍ਹਾਂ ਦੀ ਟੀਮ ਦੇ ਮੈਂਬਰ।
Advertisement

ਸਤਵਿੰਦਰ ਬਸਰਾ

ਲੁਧਿਆਣਾ, 13 ਅਕਤੂਬਰ

Advertisement

ਬੁੱਢਾ ਦਰਿਆ ਪੈਦਲ ਯਾਤਰਾ ਭਾਗ-6 ਦੇ 10ਵੇਂ ਪੜਾਅ ਤਹਿਤ ਅੱਜ ਪਬਲਿਕ ਐਕਸ਼ਨ ਕਮੇਟੀ (ਪੀਏਸੀ) ਮੱਤੇਵਾੜਾ ਜੰਗਲਾਂ, ਸਤਲੁਜ ਦਰਿਆ ਅਤੇ ਬੁੱਢਾ ਦਰਿਆ ਐਕਸ਼ਨ ਫਰੰਟ (ਬੀਡੀਏਐੱਫ) ਦੇ ਨੁਮਾਇੰਦਿਆਂ ਨੇ ਮਹਿੰਦਰ ਸਿੰਘ ਸੇਖੋਂ ਦੀ ਅਗਵਾਈ ਹੇਠ ਬੁੱਢੇ ਦਰਿਆ ਨੇੜਲੀਆਂ ਵੱਖ-ਵੱਖ ਥਾਵਾਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਅਜਿਹੀਆਂ ਥਾਵਾਂ ਦੀ ਪਛਾਣ ਕੀਤੀ ਜਿੱਥੇ ਬੁੱਢੇ ਦਰਿਆ ਨੂੰ ਵੱਧ ਦੂਸ਼ਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾ ਮੰਨਣਾ ਸੀ ਕਿ ਬੁੱਢੇ ਦਰਿਆ ਦੀ ਪੁਨਰ ਸੁਰਜੀਤੀ ਲਈ ਸ਼ੁਰੂ ਕੀਤੇ ਗਏ ਪ੍ਰਾਜੈਕਟ ਨੂੰ ਸਫ਼ਲ ਬਣਾਉਣ ਲਈ ਇਸ ਵਿੱਚ ਗੰਦਾ ਪਾਣੀ ਸੁੱਟਣਾ ਬੰਦ ਹੋਣਾ ਚਾਹੀਦਾ ਹੈ।

ਸੇਖੋਂ ਨੇ ਕਿਹਾ ਕਿ ਸ਼ਹਿਰ ਵਿੱਚ ਬਹੁਤ ਸਾਰੀਆਂ ਥਾਵਾਂ ਅਜਿਹੀਆਂ ਹਨ ਜਿੱਥੇ ਬੁੱਢੇ ਦਰਿਆ ਨੂੰ ਦੂਸ਼ਿਤ ਹੁੰਦਿਆਂ ਦੇਖਿਆ ਜਾ ਸਕਦਾ ਹੈ।

ਇਨ੍ਹਾਂ ਵਿੱਚ ਸ਼ਿਵਪੁਰੀ ਨੇੜੇ ਲੱਗ ਰਹੀ ਮੱਛੀ ਅਤੇ ਮੀਟ ਮਾਰਕੀਟ, ਦਰਿਆ ਦੇ ਕਿਨਾਰਿਆਂ ’ਤੇ ਹੋਏ ਨਾਜਾਇਜ਼ ਕਬਜ਼ੇ, ਕਮਲਾ ਲੋਹਟੀਆ ਕਾਲਜ ਕੰਪਲੈਕਸ ਅਤੇ ਦਰੇਸੀ ਸ਼ਮਸ਼ਾਨਘਾਟ ਆਦਿ ਥਾਵਾਂ ਸ਼ਾਮਲ ਹਨ। ਕਈ ਥਾਵਾਂ ’ਤੇ ਬਿਨਾਂ ਸੋਧੇ ਹੀ ਗੰਦਾ ਪਾਣੀ ਬੁੱਢੇ ਦਰਿਆ ਵਿੱਚ ਸੁੱਟਿਆ ਜਾ ਰਿਹਾ ਹੈ, ਇਸ ਕਰ ਕੇ ਦਰਿਆ ਦੀ ਪੁਨਰ ਸੁਰਜੀਤੀ ’ਤੇ ਖਰਚੇ ਜਾ ਰਹੇ ਕਰੋੜਾਂ ਰੁਪਏ ਬੇਕਾਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਇਸ ਪ੍ਰਾਜੈਕਟ ਨੂੰ ਸਫ਼ਲ ਬਣਾਉਣਾ ਹੈ ਤਾਂ ਬਿਨਾਂ ਸੋਧਿਆ ਪਾਣੀ ਸਿੱਧਾ ਬੁੱਢੇ ਦਰਿਆ ਵਿੱਚ ਸੁੱਟਣਾ ਪੂਰੀ ਤਰ੍ਹਾਂ ਬੰਦ ਹੋਣਾ ਚਾਹੀਦਾ ਹੈ। ਆਲੇ-ਦੁਆਲੇ ਹੋਏ ਨਾਜਾਇਜ਼ ਕਬਜ਼ੇ ਹਟਾਏ ਜਾਣ ਅਤੇ ਪ੍ਰਦੂਸ਼ਣ ਫੈਲਾਉਣ ਵਾਲੀਆਂ ਉਦਯੋਗਿਕ ਇਕਾਈਆਂ ’ਤੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਹੋਣੀ ਚਾਹੀਦੀ ਹੈ। ਪੈਦਲ ਯਾਤਰਾ ਮੌਕੇ ਦਾਨ ਸਿੰਘ ਉਸਾਹਨ, ਐਡਵੋਕੇਟ ਯੋਗੇਸ਼ ਖੰਨਾ, ਸ਼ਮਿੰਦਰ ਸਿੰਘ ਲੌਂਗੋਵਾਲ, ਅਮੀਨ ਲਖਨਪਾਲ, ਮਨਜਿੰਦਰ ਸਿੰਘ ਗਰੇਵਾਲ ਅਤੇ ਕਰਨਲ ਸੀਐੱਮ ਲਖਨਪਾਲ ਹਾਜ਼ਰ ਸਨ।

ਪਾਣੀ ਦੂਸ਼ਿਤ ਹੋਣ ਕਾਰਨ ਲੋਕ ਭਿਆਨਕ ਬਿਮਾਰੀਆਂ ਦਾ ਸ਼ਿਕਾਰ

ਮਹਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਨੂੰ ਵਧੀਆ ਵਾਤਾਵਰਨ ਦੇਣ ਅਤੇ ਹੁਣ ਦੀ ਪੀੜ੍ਹੀ ਨੂੰ ਭਿਆਨਕ ਬਿਮਾਰੀਆਂ ਦਾ ਸ਼ਿਕਾਰ ਹੋਣ ਤੋਂ ਬਚਾਉਣ ਲਈ ਪਾਣੀ ਦੇ ਸਰੋਤਾਂ ਵਿੱਚ ਫੈਲ ਰਹੇ ਪ੍ਰਦੂਸ਼ਣ ਨੂੰ ਰੋਕਣਾ ਪਵੇਗਾ। ਉਨ੍ਹਾਂ ਕਿਹਾ ਕਿ ਬੁੱਢੇ ਦਰਿਆ ਦਾ ਦੂਸ਼ਿਤ ਪਾਣੀ ਅੱਗੋਂ ਸਤਲੁਜ ਵਿੱਚ ਮਿਲ ਕੇ ਉਸ ਨੂੰ ਵੀ ਪਲੀਤ ਕਰ ਰਿਹਾ ਹੈ, ਜਿਸ ਕਰ ਕੇ ਲੋਕ ਭਿਆਨਕ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ।

Advertisement
×