DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸਿੱਖ ਨੌਜਵਾਨਾਂ ਨਾਲ ਧੱਕਾ ਬਰਦਾਸ਼ਤ ਨਹੀਂ: ਗੜਗੱਜ

ਟ੍ਰਿਬਿਊਨ ਨਿਊਜ਼ ਸਰਵਿਸ ਅੰਮ੍ਰਿਤਸਰ, 17 ਮਾਰਚ ਹਿਮਾਚਲ ਪ੍ਰਦੇਸ਼ ਵਿੱਚ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਪੁਲੀਸ ਦੀ ਮੌਜੂਦਗੀ ਵਿੱਚ ਸਿੱਖ ਨੌਜਵਾਨਾਂ ਦੇ ਵਾਹਨਾਂ ’ਤੇ ਲਗਾਏ ਝੰਡੇ ਅਤੇ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਤਸਵੀਰ ਪਾੜਨ ਅਤੇ ਪੈਰਾਂ ਹੇਠ ਮਧੋਲਣ ਦੇ ਮਾਮਲੇ ਵਿੱਚ...
  • fb
  • twitter
  • whatsapp
  • whatsapp
Advertisement

ਟ੍ਰਿਬਿਊਨ ਨਿਊਜ਼ ਸਰਵਿਸ

ਅੰਮ੍ਰਿਤਸਰ, 17 ਮਾਰਚ

Advertisement

ਹਿਮਾਚਲ ਪ੍ਰਦੇਸ਼ ਵਿੱਚ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਪੁਲੀਸ ਦੀ ਮੌਜੂਦਗੀ ਵਿੱਚ ਸਿੱਖ ਨੌਜਵਾਨਾਂ ਦੇ ਵਾਹਨਾਂ ’ਤੇ ਲਗਾਏ ਝੰਡੇ ਅਤੇ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਤਸਵੀਰ ਪਾੜਨ ਅਤੇ ਪੈਰਾਂ ਹੇਠ ਮਧੋਲਣ ਦੇ ਮਾਮਲੇ ਵਿੱਚ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਖ਼ਤ ਨੋਟਿਸ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਹ ਮਾਮਲਾ ਹਿਮਾਚਲ ਪ੍ਰਦੇਸ਼ ਸਰਕਾਰ ਕੋਲ ਉਠਾਉਣ ਦੀ ਹਦਾਇਤ ਕੀਤੀ।

ਉਨ੍ਹਾਂ ਕਿਹਾ ਕਿ ਇਸ ਘਟਨਾ ਤੋਂ ਜਾਪਦਾ ਹੈ ਜਿਵੇਂ ਹਿਮਾਚਲ ਪੁਲੀਸ ਸਥਾਨਕ ਸ਼ਰਾਰਤੀ ਅਨਸਰਾਂ ਦੀ ਕਠਪੁਤਲੀ ਹੈ। ਉਨ੍ਹਾਂ ਸਿੱਖ ਨੌਜਵਾਨਾਂ ਨੂੰ ਹਿਮਾਚਲ ਜਾਣ ਸਮੇਂ ਵਾਹਨਾਂ ਦੇ ਕਾਗਜ਼ ਪੂਰੇ ਰੱਖਣ ਅਤੇ ਇਕੱਲੇ ਸਫ਼ਰ ਕਰਨ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ। ਜਥੇਦਾਰ ਨੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੂੰ ਕਿਹਾ ਕਿ ਉਹ ਇਨ੍ਹਾਂ ਘਟਨਾਵਾਂ ਦਾ ਨੋਟਿਸ ਲੈਂਦਿਆਂ ਸੂਬੇ ਦੀ ਪੁਲੀਸ ਨੂੰ ਕਾਨੂੰਨ ਅਨੁਸਾਰ ਜ਼ਾਬਤਾ ਕਾਇਮ ਰੱਖਣ ਲਈ ਆਦੇਸ਼ ਜਾਰੀ ਕਰਨ। ਉਨ੍ਹਾਂ ਕਿਹਾ ਕਿ ਕੁਝ ਸ਼ਰਾਰਤੀ ਅਨਸਰ ਹਿਮਾਚਲ ਅਤੇ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਸੱਟ ਮਾਰਨਾ ਚਾਹੁੰਦੇ ਹਨ ਅਤੇ ਤਣਾਅ ਵਾਲੀ ਸਥਿਤੀ ਬਣਾਉਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਇਹ ਸੂਬਾ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਅਜਿਹੇ ਅਨਸਰਾਂ ਨੂੰ ਨੱਥ ਪਾਵੇ।

Advertisement
×