ਐਸਏਐਸ ਨਗਰ (ਮੁਹਾਲੀ)/ਪਟਿਆਲਾ: ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਤੇ ਉੱਘੇ ਵਿਦਵਾਨ ਤੇ ਲੇਖਕ ਮਰਹੂਮ ਬੀਰ ਦਵਿੰਦਰ ਸਿੰਘ (75) ਦਾ ਅੰਤਿਮ ਸੰਸਕਾਰ ਸੋਮਵਾਰ ਨੂੰ ਬਾਅਦ ਦੁਪਹਿਰ ਤਿੰਨ ਵਜੇ ਪਟਿਆਲਾ ਦੇ ਬਡੂੰਗਰ ਸਥਿਤ ਸ਼ਮਸ਼ਾਨਘਾਟ ਵਿੱਚ ਹੋਵੇਗਾ। ਕਿਉਂਕਿ ਉਨ੍ਹਾਂ ਦੀ ਅਮਰੀਕਾ ਰਹਿੰਦੀ ਵੱਡੀ ਧੀ ਗਗਨ ਸਿੱਧੂ ਤੇ ਜਵਾਈ ਜਗਦੀਪ ਸਿੰਘ ਸਿੱਧੂ ਅਤੇ ਟਰਾਂਟੋ ਰਹਿੰਦੀ ਬੇਟੀ ਦੀਪ ਜੋਤ ਕੌਰ ਭਲਕੇ ਐਤਵਾਰ ਨੂੰ ਪੁੱਜਣਗੇ। ਇਹ ਜਾਣਕਾਰੀ ਉਨ੍ਹਾਂ ਦੇ ਪੁੱਤਰ ਅਨੰਤਵੀਰ ਸਿੰਘ ਤੇ ਰਿਸ਼ਤੇਦਾਰ ਗਗਨਪ੍ਰੀਤ ਸਿੰਘ ਬੈਂਸ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਮਰਹੂਮ ਬੀਰਦਵਿੰਦਰ ਸਿੰਘ ਦੀ ਇੱਛਾ ਸੀ ਕਿ ਜੇਕਰ ਉਨ੍ਹਾਂ ਨੂੰ ਕੁਝ ਹੁੰਦਾ ਹੈ ਤਾਂ ਉਨ੍ਹਾਂ ਦੀਆਂ ਅੰਤਿਮ ਰਸਮਾਂ ਬਡੂੰਗਰ ’ਚ ਕੀਤੀਆਂ ਜਾਣ। -ਪੱਤਰ ਪ੍ਰੇਰਕ/ਖੇਤਰੀ ਪ੍ਰਤੀਨਿਧ