ਬੱਸ ਤੇ ਮੋਟਰਸਾਈਕਲ ਦੀ ਟੱਕਰ; ਦੋ ਨੌਜਵਾਨ ਹਲਾਕ
ਮਾਲੇਰਕੋਟਲਾ ਤੋਂ ਪਿੰਡ ਚਡ਼ਿੱਕ ਵਾਪਸ ਅਾ ਰਹੇ ਸੀ ਨੌਜਵਾਨ
Advertisement
ਮਲੇਰਕੋਟਲਾ-ਜਗਰਾਉਂ ਰਾਜ ਮਾਰਗ ’ਤੇ ਰਾਏਕੋਟ ਸ਼ਹਿਰ ਦੀ ਹੱਦ ਅੰਦਰ ਪੰਜਾਬ ਰੋਡਵੇਜ਼ ਦੀ ਬੱਸ ਅਤੇ ਮੋਟਰਸਾਈਕਲ ਦੀ ਸਿੱਧੀ ਟੱਕਰ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਹੈ। ਥਾਣਾ ਰਾਏਕੋਟ ਸ਼ਹਿਰੀ ਦੇ ਥਾਣੇਦਾਰ ਕੁਲਦੀਪ ਕੁਮਾਰ ਅਨੁਸਾਰ ਚਾਰ ਨੌਜਵਾਨ ਦੋ ਮੋਟਰਸਾਈਕਲਾਂ ’ਤੇ ਮਾਲੇਰਕੋਟਲਾ ਤੋਂ ਆਪਣੇ ਪਿੰਡ ਚੜਿੱਕ ਜਾ ਰਹੇ ਸੀ। ਚਸ਼ਮਦੀਦਾਂ ਅਨੁਸਾਰ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਟਰੱਕ ਤੋਂ ਅੱਗੇ ਨਿਕਲਣ ਸਮੇਂ ਸਾਹਮਣੇ ਤੋਂ ਆ ਰਹੀ ਪੰਜਾਬ ਰੋਡਵੇਜ਼ ਜਗਰਾਉਂ ਦੀ ਬੱਸ ਨਾਲ ਸਿੱਧੀ ਟੱਕਰ ਹੋ ਗਈ। ਇਸ ਭਿਆਨਕ ਟੱਕਰ ਵਿੱਚ ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਮੌਕੇ ’ਤੇ ਮੌਤ ਹੋ ਗਈ, ਜਦਕਿ ਦੂਜੇ ਨੇ ਇਲਾਜ ਦੌਰਾਨ ਹਸਪਤਾਲ ਵਿੱਚ ਦਮ ਤੋੜ ਦਿੱਤਾ। ਉਨ੍ਹਾਂ ਦੱਸਿਆ ਕਿ ਦੋਵੇਂ ਨੌਜਵਾਨਾਂ ਦੀ ਪਛਾਣ ਪਿੰਡ ਚੜਿੱਕ ਜ਼ਿਲ੍ਹਾ ਮੋਗਾ ਵਾਸੀ ਸਚਿਨਪ੍ਰੀਤ ਸਿੰਘ (21) ਪੁੱਤਰ ਹਰਜਿੰਦਰ ਸਿੰਘ ਅਤੇ ਗਗਨਜੀਤ ਸਿੰਘ (20) ਪੁੱਤਰ ਗੁਰਲਾਲ ਸਿੰਘ ਵਜੋਂ ਹੋਈ ਹੈ।
ਜਾਂਚ ਅਫ਼ਸਰ ਕੁਲਦੀਪ ਕੁਮਾਰ ਅਨੁਸਾਰ ਦੋਵੇਂ ਨੌਜਵਾਨਾਂ ਦੀਆਂ ਲਾਸ਼ਾਂ ਪੁਲੀਸ ਨੇ ਕਬਜ਼ੇ ਵਿੱਚ ਲੈ ਲਿਆ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਦੀ ਉਡੀਕ ਕੀਤੀ ਜਾ ਰਹੀ ਹੈ। ਜਾਂਚ ਅਫ਼ਸਰ ਥਾਣੇਦਾਰ ਕੁਲਦੀਪ ਕੁਮਾਰ ਅਨੁਸਾਰ ਪੰਜਾਬ ਰੋਡਵੇਜ਼ ਜਗਰਾਉਂ ਦੀ ਬੱਸ ਦੇ ਡਰਾਈਵਰ ਦੀ ਪਛਾਣ ਬਲਵੀਰ ਸਿੰਘ ਪੁੱਤਰ ਬਹਾਦਰ ਸਿੰਘ ਵਾਸੀ ਪੱਖੋਵਾਲ ਵਜੋਂ ਹੋਈ ਹੈ।
Advertisement
Advertisement