DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪਿੰਡ ਮਹਿਲ ਖੁਰਦ ਨੇੜੇ ਸਵਾਰੀਆਂ ਨਾਲ ਭਰੀ ਬੱਸ ਪਲਟੀ, ਕਈ ਜ਼ਖ਼ਮੀ

ਪ੍ਰਾਈਵੇਟ ਬੱਸ ਵਿਚ ਨਰਸਿੰਗ ਕਾਲਜ ਤੇ ਸਕੂਲ ਦੀਆਂ ਵਿਦਿਆਰਥਣਾਂ ਸਵਾਰ ਸਨ, ਜ਼ਖ਼ਮੀਆਂ ’ਚੋਂ ਇਕ ਦੀ ਹਾਲਤ ਗੰਭੀਰ

  • fb
  • twitter
  • whatsapp
  • whatsapp
featured-img featured-img
ਪਿੰਡ ਮਹਿਲ ਖੁਰਦ ਵਿਖੇ ਘਟਨਾ ਦੌਰਾਨ ਪਲਟੀ ਬੱਸ।
Advertisement

ਇਥੇ ਪਿੰਡ ਮਹਿਲ ਖੁਰਦ ਵਿਚ ਸਵਾਰੀਆਂ ਨਾਲ ਭਰੀ ਪ੍ਰਾਈਵੇਟ ਬੱਸ ਖੇਤਾਂ ਵਿੱਚ ਪਲਟ ਗਈ। ਹਾਦਸੇ ਵਿੱਚ ਕਰੀਬ 15 ਸਵਾਰੀਆਂ ਜ਼ਖ਼ਮੀ ਹੋ ਗਈਆਂ, ਜਿਨ੍ਹਾਂ ਵਿੱਚੋਂ ਨਰਸਿੰਗ ਕਾਲਜ ਅਤੇ ਸਕੂਲ ਦੀਆਂ ਵਿਦਿਆਰਥਣਾਂ ਦੀ ਗਿਣਤੀ ਜ਼ਿਆਦਾ ਦੱਸੀ ਜਾ ਰਹੀ ਹੈ। ਜ਼ਖਮੀਆਂ ਨੂੰ ਮਹਿਲ ਕਲਾਂ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਇਨ੍ਹਾਂ ਵਿੱਚੋਂ ਦੋ ਦੀ ਹਾਲਤ ਗੰਭੀਰ ਹੋਣ ਕਰਕੇ ਬਰਨਾਲਾ ਰੈਫਰ ਕਰ ਦਿੱਤਾ ਗਿਆ ਹੈ।

ਮਹਿਲ ਕਲਾਂ ਦੇ ਸਰਕਾਰੀ ਹਸਪਤਾਲ ਵਿੱਚ ਜ਼ਖ਼ਮੀਆਂ ਦਾ ਇਲਾਜ ਕਰਦੇ ਡਾਕਟਰ।

ਹਾਦਸੇ ਦਾ ਕਾਰਨ ਧੁੰਦ ਤੇ ਓਵਰਟੇਕ ਕਰਦੇ ਸਮੇਂ ਲੁੱਕ ਦੇ ਭਰੇ ਟਿੱਪਰ ਸਮੇਤ ਬੱਸ ਡਰਾਈਵਰ ਦੀ ਲਾਪਰਵਾਹੀ ਦੱਸਿਆ ਜਾ ਰਿਹਾ ਹੈ। ਉਂਝ ਜਾਂਚ ਤੋਂ ਬਾਅਦ ਹੀ ਹਾਦਸੇ ਦਾ ਅਸਲ ਕਾਰਨ ਪਤਾ ਲੱਗੇਗਾ। ਸਰਕਾਰੀ ਹਸਪਤਾਲ ਮਹਿਲ ਕਲਾਂ ਦੀ ਡਾਕਟਰ ਗੁਰਤੇਜਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਕੋਲ 14 ਦੇ ਕਰੀਬ ਜ਼ਖਮੀ ਪਹੁੰਚੇ ਹਨ, ਜਿਨਾਂ ਵਿੱਚੋਂ ਦੋ ਨੂੰ ਅੱਗੇ ਰੈਫਰ ਕਰ ਦਿੱਤਾ ਗਿਆ ਹੈ। ਬਾਕੀ ਜ਼ਖ਼ਮੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ।

Advertisement

Advertisement
Advertisement
×