ਬੱਸ ਕਾਮਿਆਂ ਦੀ ਟਰਾਂਸਪੋਰਟ ਸਕੱਤਰ ਨਾਲ ਮੀਟਿੰਗ ਰਹੀ ਬੇਸਿੱਟਾ, ਹੜਤਾਲ ਜਾਰੀ
ਪੰਜਾਬ ਰੋਡਵੇਜ਼/ਪਨਬਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ 25/11 ਦੀ ਅੱਜ ਸਕੱਤਰ ਟਰਾਂਸਪੋਰਟ ਨਾਲ ਹੋਈ ਮੀਟਿੰਗ ਬੇਸਿੱਟਾ ਰਹੀ ਜਿਸ ਨੂੰ ਲੈ ਕੇ ਬੱਸ ਕਾਮਿਆਂ ਨੇ ਸੂਬੇ ਭਰ ਵਿੱਚ ਬੱਸਾਂ ਦੀ ਹੜਤਾਲ ਜਾਰੀ ਰੱਖਣ ਦਾ ਐਲਾਨ ਕਰ ਦਿੱਤਾ ਹੈ। ਸੂਬਾ ਪ੍ਰਧਾਨ ਰਿਸ਼ਮ ਸਿੰਘ...
Advertisement
ਪੰਜਾਬ ਰੋਡਵੇਜ਼/ਪਨਬਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ 25/11 ਦੀ ਅੱਜ ਸਕੱਤਰ ਟਰਾਂਸਪੋਰਟ ਨਾਲ ਹੋਈ ਮੀਟਿੰਗ ਬੇਸਿੱਟਾ ਰਹੀ ਜਿਸ ਨੂੰ ਲੈ ਕੇ ਬੱਸ ਕਾਮਿਆਂ ਨੇ ਸੂਬੇ ਭਰ ਵਿੱਚ ਬੱਸਾਂ ਦੀ ਹੜਤਾਲ ਜਾਰੀ ਰੱਖਣ ਦਾ ਐਲਾਨ ਕਰ ਦਿੱਤਾ ਹੈ। ਸੂਬਾ ਪ੍ਰਧਾਨ ਰਿਸ਼ਮ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰਦੇ ਆ ਰਹੇ ਹਨ। ਅੱਜ ਦੀ ਮੀਟਿੰਗ ਵਿੱਚ ਵੀ ਮੰਗਾਂ ਅਤੇ ਸਮੱਸਿਆਵਾਂ ਦਾ ਕੋਈ ਹੱਲ ਨਹੀਂ ਕੀਤਾ ਗਿਆ।
ਉਨ੍ਹਾਂ ਸਮੂਹ ਬੱਸ ਕਾਮਿਆਂ ਨੂੰ ਅਪੀਲ ਕੀਤੀ ਕਿ ਪੰਜਾਬ ਦੇ ਮੁੱਖ ਮੰਤਰੀ ਅਤੇ ਟਰਾਂਸਪੋਰਟ ਮੰਤਰੀ ਕੋਲ਼ੋਂ ਸ਼ਾਂਤਮਈ ਤਰੀਕੇ ਨਾਲ ਅਨੁਸ਼ਾਸਨ ਵਿੱਚ ਰਹਿ ਕੇ ਵਿਭਾਗਾਂ ਨੂੰ ਬਚਾਉਣ ਦੀ ਬਜਾਇ ਕਾਰਪੋਰੇਟ ਘਰਾਣਿਆਂ ਦਾ ਗ਼ੁਲਾਮ ਬਣਾਉਣ ਸਬੰਧੀ ਸਵਾਲ ਪੁੱਛੇ ਜਾਣ। ਉਨ੍ਹਾਂ ਸਮੂਹ ਡੀਪੂਆਂ ਦੇ ਵਰਕਰਾਂ ਨੂੰ ਮੁੱਖ ਮੰਤਰੀ ਅਤੇ ਟਰਾਂਸਪੋਰਟ ਮੰਤਰੀ ਦੇ 15 ਅਗਸਤ ਦੇ ਸਮਾਗਮ ਤੱਕ ਪਹੁੰਚ ਕਰਕੇ ਮੁੱਦਾ ਚੁੱਕਣ ਲਈ ਕਿਹਾ।
Advertisement
Advertisement
×