ਮੋਗਾ ’ਚ ਨਕਲੀ ਕੀਟਨਾਸ਼ਕਾਂ ਦੇ ਕਾਰੋਬਾਰ ਦਾ ਪਰਦਾਫ਼ਾਸ਼

ਲੁਧਿਆਣਾ ਤੋਂ ਆਏ ਸਪਲਾਇਰ ਕਾਰ ਸਣੇ ਸਿਟੀ ਪੁਲੀਸ ਵੱਲੋਂ ਕਾਬੂ

ਮੋਗਾ ’ਚ ਨਕਲੀ ਕੀਟਨਾਸ਼ਕਾਂ ਦੇ ਕਾਰੋਬਾਰ ਦਾ ਪਰਦਾਫ਼ਾਸ਼

ਮਹਿੰਦਰ ਸਿੰਘ ਰੱਤੀਆਂ
ਮੋਗਾ, 23 ਸਤੰਬਰ

ਇਥੇ ਕਥਿਤ ਨਕਲੀ ਤੇ ਗੈਰ ਮਿਆਰੀ ਕੀਟਨਾਸ਼ਕ ਦਾ ਪਰਦਾਫ਼ਾਸ ਹੋਇਆ ਹੈ। ਖੇਤੀਬਾੜੀ ਵਿਭਾਗ ਨੇ ਲੱਖਾਂ ਰੁਪਏ ਮੁੱਲ ਦੀ ਕਥਿਤ ਨਕਲੀ ਤੇ ਗੈਰ ਮਿਆਰੀ ਕੀਟਨਾਸ਼ਕ ਬਰਾਮਦ ਕੀਤੀ ਹੈ। ਖੇਤੀਬਾੜੀ ਤੇ ਪੁਲੀਸ ਵੱਲੋਂ ਸਾਂਝੇ ਅਪਰੇਸ਼ਨ ਦੌਰਾਨ ਆਈ-20 ਕਾਰ ਵਿੱਚੋਂ ਇਹ ਕੀਟਨਾਸ਼ਕ ਬਰਾਮਦ ਕੀਤੀ ਹੈ। ਸਿਟੀ ਪੁਲੀਸ ਸਪਲਾਈ ਕਰਨ ਆਏ ਲੁਧਿਆਣਾ ਦੇ ਦੋ ਨੌਜਵਾਨਾਂ ਨੂੰ ਹਿਰਾਸਤ ’ਚ ਲੈ ਲਿਆ ਹੈ। ਮੁੱਖ ਖੇਤੀਬਾੜੀ ਅਫ਼ਸਰ ਡਾ. ਬਲਵਿੰਦਰ ਸਿੰਘ ਅਤੇ ਡਾ. ਜਸਵਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਵਿਭਾਗ ਨੂੰ ਮਿਲੀ ਗੁਪਤ ਸੂਚਨਾ ਦੇ ਅਧਾਰ ਉੱਤੇ ਡੀਐੱਸਪੀ ਸਿਟੀ ਬਰਜਿੰਦਰ ਸਿੰਘ ਭੁੱਲਰ, ਸੀਆਈਏ ਸਟਾਫ਼ ਇੰਚਾਰਜ਼ ਇੰਸਪੈਕਟਰ ਤਰਲੋਚਨ ਸਿੰਘ,ਥਾਣਾ ਸਿਟੀ ਦੱਖਣੀ ਮੁਖੀ ਸੰਦੀਪ ਸਿੰਘ ਸਿੱਧੂ ਨੂੰ ਨਾਲ ਲੈ ਕੇ ਆਈ-20 ਕਾਰ ਰਾਹੀਂ ਲਿਜਾਈਆਂ ਜਾ ਰਹੀਆਂ ਨਕਲੀ ਅਤੇ ਗੈਰ ਮਿਆਰੀ ਕੀਟਨਾਸ਼ਕ ਦਵਾਈਆਂ ਬਰਾਮਦ ਕੀਤੀਆਂ ਹਨ। ਸਿਟੀ ਪੁਲੀਸ ਨੇ ਆਈ-20 ਕਾਰ ਤੇ ਇਹ ਗੈਰ ਮਿਆਰੀ ਕੀਟਨਾਸ਼ਕ ਸਪਲਾਈ ਕਰਨ ਆਏ ਲੁਧਿਆਣਾ ਦੇ ਰਹਿਣ ਵਾਲੇ ਦੋ ਨੌਜਵਾਨਾਂ ਨੂੰ ਹਿਰਾਸਤ’ਚ ਲੈ ਲਿਆ ਹੈ। ਪੁਲੀਸ ਮੁਤਾਬਕ ਮੁੱਢਲੀ ਜਾਂਚ ਦੌਰਾਨ ਇਹ ਤੱਥ ਸਾਹਮਣੇ ਆਏ ਹਨ ਕਿ ਮੋਗਾ ਤੋਂ ਇਲਾਵਾ ਹੋਰ ਸ਼ਹਿਰਾਂ ਵਿੱੱਚ ਡੀਲਰਾਂ ਵੱਲੋਂ ਨਕਲੀ ਕੀਟਨਾਸ਼ਕ ਮੰਗਵਾਏ ਜਾਂਦੇ ਸਨ ਅਤੇ ਦੋਵੇਂ ਮੁਲਜ਼ਮ ਸਪਲਾਈ ਕਰਦੇ ਸਨ। ਅਜਿਹੀਆਂ ਗ਼ੈਰ ਮਿਆਰੀ ਕੀਟਨਾਸ਼ਕ ਦਵਾਈਆਂ ਅੱਗੇ ਕਿਸਾਨਾਂ ਨੂੰ ਮਹਿੰਗੇ ਭਾਅ ਵੇਚੀਆਂ ਜਾਂਦੀਆਂ ਸਨ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All