ਖਰੀਦੋ-ਫਰੋਖ਼ਤ: ‘ਆਪ’ ਨੇ ਕਾਂਗਰਸ ਤੇ ਭਾਜਪਾ ਨੂੰ ਘੇਰਿਆ
ਕਾਂਗਰਸ ਤੇ ਭਾਜਪਾ ਹਾਈਕਮਾਂਡ ਦੋਸ਼ਾਂ ਬਾਰੇ ਜਵਾਬ ਦੇਵੇ: ਹਰਪਾਲ ਚੀਮਾ
Advertisement
ਆਮ ਆਦਮੀ ਪਾਰਟੀ ਪੰਜਾਬ ਅਤੇ ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਡਾ. ਨਵਜੋਤ ਕੌਰ ਸਿੱਧੂ ਵੱਲੋਂ ਕਾਂਗਰਸ ਵਿੱਚ ਮੁੱਖ ਮੰਤਰੀ ਦੀ ਕੁਰਸੀ ਦੀ ਖ਼ਰੀਦੋ-ਫਰੋਖ਼ਤ ਲਈ ਲਾਏ ਦੋਸ਼ਾਂ ’ਤੇ ਕਾਂਗਰਸ ਤੇ ਭਾਜਪਾ ਦੀ ਘੇਰਾਬੰਦੀ ਕੀਤੀ ਹੈ। ਉਨ੍ਹਾਂ ਕਿਹਾ ਕਿ ਡਾ. ਨਵਜੋਤ ਕੌਰ ਸਿੱਧੂ ਦੇ ਅਜਿਹੇ ਦੋਸ਼ਾਂ ਤੋਂ ਬਾਅਦ ਵੀ ਕਾਂਗਰਸ ਅਤੇ ਭਾਜਪਾ ਦੀ ਹਾਈਕਮਾਂਡ ਨੇ ਚੁੱਪ ਧਾਰ ਰੱਖੀ ਹੈ, ਜਦੋਂ ਕਿ ਦੋਵਾਂ ਪਾਰਟੀਆਂ ਨੂੰ ਦੋਸ਼ਾਂ ਬਾਰੇ ਜਵਾਬ ਦੇਣਾ ਚਾਹੀਦਾ ਹੈ। ਪੰਜਾਬ ਭਾਜਪਾ ਦੇ ਮੌਜੂਦਾ ਪ੍ਰਧਾਨ ਸੁਨੀਲ ਜਾਖੜ ਪਹਿਲਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਰਹਿ ਚੁੱਕੇ ਹਨ, ਜਿਨ੍ਹਾਂ ਦੀ ਪ੍ਰਧਾਨਗੀ ਵਿੱਚ ਦੋ-ਦੋ ਮੁੱਖ ਮੰਤਰੀ ਬਦਲ ਗਏ। ਇਸ ਲਈ ਜਾਖੜ ਨੂੰ ਦੋਸ਼ਾਂ ਬਾਰੇ ਸਥਿਤੀ ਸਪਸ਼ਟ ਕਰਨੀ ਚਾਹੀਦੀ ਹੈ। ਸਾਲ 1997 ਤੋਂ 2022 ਤੱਕ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ-ਭਾਜਪਾ ਅਤੇ ਕਾਂਗਰਸ ਨੇ ਰਾਜ ਕੀਤਾ ਹੈ। ਇਨ੍ਹਾਂ 25 ਸਾਲਾਂ ਵਿੱਚ ਦੋਵਾਂ ਪਾਰਟੀਆਂ ਦੀ ਸਰਦਾਰੀਆਂ ਮੌਕੇ ਮੰਤਰੀਆਂ ਅਤੇ ਮੁੱਖ ਮੰਤਰੀ ਦੀ ਕੁਰਸੀਆਂ ਦਾ ਮੁੱਲ ਪਾਇਆ ਗਿਆ ਹੈ।
Advertisement
Advertisement
