ਪੰਜਾਬ ਵਿੱਚ ਰਾਜ ਸਭਾ ਦੀ ਖਾਲੀ ਸੀਟ ਲਈ ਜ਼ਿਮਨੀ ਚੋਣ 24 ਅਕਤੂਬਰ ਨੂੰ
ਚੋਣ ਕਮਿਸ਼ਨ ਵੱਲੋਂ ਸ਼ਡਿਊਲ ਜਾਰੀ
Advertisement
ਰਾਜ ਸਭਾ ਵਿਚ ਪੰਜਾਬ ਦੇ ਹਿੱਸੇ ਦੀ ਖਾਲੀ ਸੀਟ ਲਈ ਜ਼ਿਮਨੀ ਚੋਣ 24 ਅਕਤੂਬਰ ਨੂੰ ਹੋਵੇਗੀ। ਭਾਰਤੀ ਚੋਣ ਕਮਿਸ਼ਨ ਨੇ ਇਸ ਲਈ ਅੱਜ ਸ਼ਡਿਊਲ ਜਾਰੀ ਕਰ ਦਿੱਤਾ ਹੈ।
ਕਮਿਸ਼ਨ ਵੱਲੋਂ ਜਾਰੀ ਸ਼ਡਿਊਲ ਅਨੁਸਾਰ ਜ਼ਿਮਨੀ ਚੋਣ ਲਈ ਨੋਟੀਫਿਕੇਸ਼ਨ 6 ਅਕਤੂਬਰ ਨੂੰ ਰਸਮੀ ਤੌਰ ’ਤੇ ਜਾਰੀ ਕੀਤਾ ਜਾਵੇਗਾ। ਨਾਮਜ਼ਦਗੀਆਂ ਭਰਨ ਦੀ ਆਖਰੀ ਤਰੀਕ 13 ਅਕਤੂਬਰ ਹੋਵੇਗੀ।
Advertisement
ਇਸ ਤੋਂ ਬਾਅਦ ਨਾਮਜ਼ਦਗੀਆਂ ਦੀ ਪੜਤਾਲ 14 ਅਕਤੂਬਰ ਨੂੰ ਅਤੇ ਵਾਪਸੀ 16 ਅਕਤੂਬਰ ਨੂੰ ਹੋਵੇਗੀ।
ਰਾਜ ਸਭਾ ਦੀ ਸੀਟ ਲਈ ਵੋਟਿੰਗ 24 ਅਕਤੂਬਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਅਤੇ ਨਤੀਜੇ ਉਸੇ ਦਿਨ ਸ਼ਾਮ ਨੂੰ ਐਲਾਨੇ ਜਾਣਗੇ।
ਜ਼ਿਕਰਯੋਗ ਹੈ ਕਿ ਸੰਜੀਵ ਅਰੋੜਾ ਨੇ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਜਿੱਤਣ ਤੋਂ ਬਾਅਦ ਰਾਜ ਸਭਾ ਮੈਂਬਰ ਵਜੋਂ ਅਸਤੀਫਾ ਦੇ ਦਿੱਤਾ ਸੀ।
Advertisement