ਜ਼ਿਮਨੀ ਚੋਣ: ਤਰਨ ਤਾਰਨ ’ਚ ਚੌਕਸੀ ਵਧਾਉਣ ਦੇ ਹੁਕਮ
ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਜ਼ਿਮਨੀ ਚੋਣ ਦੀਆਂ ਤਿਆਰੀਆਂ ਲਈ ਅੱਜ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਰਾਹੁਲ, ਐੱਸ ਐੱਸ ਪੀ ਡਾ. ਰਵਜੋਤ ਗਰੇਵਾਲ ਤੇ ਹੋਰਨਾਂ ਅਧਿਕਾਰੀਆਂ ਨਾਲ ਵੀਡੀਓ ਕਾਨਫ਼ਰੰਸਿੰਗ ਰਾਹੀਂ ਮੀਟਿੰਗ...
Advertisement
ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਜ਼ਿਮਨੀ ਚੋਣ ਦੀਆਂ ਤਿਆਰੀਆਂ ਲਈ ਅੱਜ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਰਾਹੁਲ, ਐੱਸ ਐੱਸ ਪੀ ਡਾ. ਰਵਜੋਤ ਗਰੇਵਾਲ ਤੇ ਹੋਰਨਾਂ ਅਧਿਕਾਰੀਆਂ ਨਾਲ ਵੀਡੀਓ ਕਾਨਫ਼ਰੰਸਿੰਗ ਰਾਹੀਂ ਮੀਟਿੰਗ ਕੀਤੀ। ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਤਰਨ ਤਾਰਨ ਦਾ ਇਲਾਕਾ ਸਰਹੱਦ ਨਾਲ ਲੱਗਦਾ ਹੋਣ ਕਰ ਕੇ ਵਧੇਰੇ ਚੌਕਸੀ ਵਧਾਉਣ ਦੇ ਹੁਕਮ ਦਿੱਤੇ। ਉਨ੍ਹਾਂ ਕਿਹਾ ਕਿ ਚੋਣ ਜ਼ਾਬਤਾ ਸਖ਼ਤੀ ਨਾਲ ਲਾਗੂ ਕੀਤਾ ਜਾਵੇ ਤੇ ਚੋਣ ਜ਼ਾਬਤੇ ਦੀ ਉਲੰਘਣਾ ਨਾਲ ਸਬੰਧਤ ਸ਼ਿਕਾਇਤਾਂ ਦਾ ਵੀ ਨਿਬੇੜਾ ਕੀਤਾ ਜਾਵੇ। ਪੋਲਿੰਗ ਬੂਥਾਂ, ਗਿਣਤੀ ਕਰਨ ਵਾਲੇ ਹਾਲ ਅਤੇ ਸਟਰਾਂਗ ਰੂਮ ਵਿੱਚ ਢੁਕਵੇਂ ਪ੍ਰਬੰਧ ਤੇ ਸੁਰੱਖਿਆ ਯਕੀਨੀ ਬਣਾਉਣ ਲਈ ਵੀ ਕਿਹਾ। ਉਨ੍ਹਾਂ ਨੇ ਸੀ ਸੀ ਟੀ ਵੀ ਕੈਮਰਿਆਂ ਦੀ ਮਦਦ ਨਾਲ ਨਿਗਰਾਨੀ ਰੱਖਣ ਦੇ ਆਦੇਸ਼ ਦਿੱਤੇ।
Advertisement
Advertisement
×