ਜ਼ਿਮਨੀ ਚੋਣ: ਕਾਂਗਰਸ ਤੇ ਅਕਾਲੀ ਦਲ ਦੇ ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਦਾਖਲ
ਲੁਧਿਆਣਾ (ਟਨਸ): ਲੁਧਿਆਣਾ ਦੇ ਹਲਕਾ ਪੱਛਮੀ ਦੀ ਜ਼ਿਮਨੀ ਚੋਣ ਲਈ ਨਾਮਜ਼ਦਗੀਆਂ ਭਰਨ ਦੇ ਤੀਜੇ ਦਿਨ ਅੱਜ ਕਾਂਗਰਸ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੇ ਪਾਰਟੀ ਦੇ ਸੀਨੀਅਰ ਆਗੂਆਂ ਦੀ ਹਾਜ਼ਰੀ ’ਚ ਆਪਣੇ ਨਾਮਜ਼ਦਗੀ ਕਾਗਜ਼ ਦਾਖਲ ਕੀਤੇ। ਇਸ ਮੌਕੇ ਪਾਰਟੀ ਸੂਬਾ ਪ੍ਰਧਾਨ...
Advertisement
ਲੁਧਿਆਣਾ (ਟਨਸ): ਲੁਧਿਆਣਾ ਦੇ ਹਲਕਾ ਪੱਛਮੀ ਦੀ ਜ਼ਿਮਨੀ ਚੋਣ ਲਈ ਨਾਮਜ਼ਦਗੀਆਂ ਭਰਨ ਦੇ ਤੀਜੇ ਦਿਨ ਅੱਜ ਕਾਂਗਰਸ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੇ ਪਾਰਟੀ ਦੇ ਸੀਨੀਅਰ ਆਗੂਆਂ ਦੀ ਹਾਜ਼ਰੀ ’ਚ ਆਪਣੇ ਨਾਮਜ਼ਦਗੀ ਕਾਗਜ਼ ਦਾਖਲ ਕੀਤੇ। ਇਸ ਮੌਕੇ ਪਾਰਟੀ ਸੂਬਾ ਪ੍ਰਧਾਨ ਰਾਜਾ ਵੜਿੰਗ, ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਤੇ ਅਮੇਠੀ ਦੇ ਸੰਸਦ ਮੈਂਬਰ ਕਿਸ਼ੋਰੀ ਲਾਲ ਸ਼ਰਮਾ ਵੀ ਮੌਜੂਦ ਸਨ। ਆਸ਼ੂ ਆਪਣੇ ਚੋਣ ਦਫ਼ਤਰ ਤੋਂ ਡੀਸੀ ਦਫ਼ਤਰ ਤੱਕ ਪੈਦਲ ਚੱਲ ਕੇ ਗਏ ਤੇ ਨਾਮਜ਼ਦਗੀ ਭਰੀ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪਰਉਪਕਾਰ ਸਿੰਘ ਘੁੰਮਣ ਨੇ ਵੀ ਅੱਜ ਆਪਣੇ ਨਾਮਜ਼ਦਗੀ ਪੱਤਰ ਭਰ ਦਿੱਤੇ ਹਨ।ਅਕਾਲੀ ਆਗੂ ਨੇ ਅੱਜ ਸਵੇਰੇ ਪਹਿਲਾਂ ਪਰਿਵਾਰ ਸਮੇਤ ਗੁਰਦੁਆਰਾ ਸਾਹਿਬ, ਮੰਦਰ ਤੇ ਭਗਵਾਨ ਵਾਲਮੀਕ ਮੰਦਰ ’ਚ ਮੱਥਾ ਟੇਕਿਆ ਜਿਸ ਮਗਰੋਂ ਉਨ੍ਹਾਂ ਨੇ ਡੀਸੀ ਦਫ਼ਤਰ ਜਾ ਕੇ ਆਪਣੇ ਕਾਗਜ਼ ਦਾਖਲ ਕਰਵਾਏ।
Advertisement
Advertisement
