ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਸਰਪੰਚਾਂ ਤੇ ਪੰਚਾਂ ਲਈ ਜ਼ਿਮਨੀ ਚੋਣ 27 ਨੂੰ

ਚੰਡੀਗੜ੍ਹ (ਟਨਸ): ਪੰਜਾਬ ਵਿੱਚ 15 ਅਕਤੂਬਰ 2024 ਨੂੰ ਹੋਈਆਂ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਤੋਂ ਬਾਅਦ ਇਸ ਸਮੇਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਰਪੰਚਾਂ ਦੀਆਂ 90 ਅਤੇ ਪੰਚਾਂ ਦੀਆਂ 1771 ਅਹੁਦੇ ਖਾਲੀ ਹਨ। ਇਨ੍ਹਾਂ ਨੂੰ ਭਰਨ ਲਈ ਜ਼ਿਮਨੀ ਚੋਣ 27 ਜੁਲਾਈ ਨੂੰ ਹੋਵੇਗੀ।...
Advertisement

ਚੰਡੀਗੜ੍ਹ (ਟਨਸ):

ਪੰਜਾਬ ਵਿੱਚ 15 ਅਕਤੂਬਰ 2024 ਨੂੰ ਹੋਈਆਂ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਤੋਂ ਬਾਅਦ ਇਸ ਸਮੇਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਰਪੰਚਾਂ ਦੀਆਂ 90 ਅਤੇ ਪੰਚਾਂ ਦੀਆਂ 1771 ਅਹੁਦੇ ਖਾਲੀ ਹਨ। ਇਨ੍ਹਾਂ ਨੂੰ ਭਰਨ ਲਈ ਜ਼ਿਮਨੀ ਚੋਣ 27 ਜੁਲਾਈ ਨੂੰ ਹੋਵੇਗੀ। ਇਸ ਲਈ ਅੱਜ ਪੰਜਾਬ ਰਾਜ ਚੋਣ ਕਮਿਸ਼ਨ ਨੇ ਉਪ-ਚੋਣਾਂ ਦਾ ਸ਼ਡਿਊਲ ਐਲਾਨਿਆ ਹੈ। ਚੋਣ ਕਮਿਸ਼ਨ ਅਨੁਸਾਰ ਵੋਟਿੰਗ ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਬੈਲੇਟ ਪੇਪਰਾਂ ਰਾਹੀਂ ਹੋਵੇਗੀ। ਇਸ ਦੀ ਗਿਣਤੀ ਵੋਟਾਂ ਵਾਲੇ ਦਿਨ ਹੀ ਸ਼ਾਮ ਨੂੰ ਪੋਲਿੰਗ ਸਟੇਸ਼ਨ ’ਤੇ ਕੀਤੀ ਜਾਵੇਗੀ। ਨਾਮਜ਼ਦਗੀਆਂ 14 ਤੋਂ 17 ਜੁਲਾਈ ਤੱਕ ਭਰੀਆਂ ਜਾਣਗੀਆਂ। ਨਾਮਜ਼ਦਗੀਆਂ ਦੀ ਪੜਤਾਲ 18 ਜੁਲਾਈ ਨੂੰ ਕੀਤੀ ਜਾਵੇਗੀ ਤੇ ਕਾਗ਼ਜ਼ ਵਾਪਸ ਲੈਣ ਦੀ ਆਖ਼ਰੀ ਮਿਤੀ 19 ਜੁਲਾਈ ਹੈ। ਪੰਜਾਬ ਰਾਜ ਚੋਣ ਕਮਿਸ਼ਨਰ ਨੇ ਕਿਹਾ ਕਿ ਸਰਪੰਚ ਦੇ ਅਹੁਦੇ ਲਈ ਚੋਣ ਲੜਨ ਵਾਲੇ ਉਮੀਦਵਾਰ ਦੀ ਖ਼ਰਚ ਹੱਦ 40 ਹਜ਼ਾਰ ਰੁਪਏ ਜਦੋਂਕਿ ਪੰਚ ਲਈ ਖ਼ਰਚ ਹੱਦ 30 ਹਜ਼ਾਰ ਰੁਪਏ ਨਿਰਧਾਰਿਤ ਕੀਤੀ ਗਈ ਹੈ।

Advertisement

Advertisement