ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਜ਼ਿਮਨੀ ਚੋਣਾਂ: ਜਗਮੀਤ ਬਰਾੜ ਨੇ ਨਾਮਜ਼ਦਗੀ ਕਾਗਜ਼ ਵਾਪਸ ਲਏ

ਅਰਚਿਤ ਵਤਸ ਮੁਕਤਸਰ, 30 ਅਕਤੂਬਰ Punjab Bypolls: ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ ਨੇ ਬੁੱਧਵਾਰ ਨੂੰ ਗਿੱਦੜਬਾਹਾ ਜ਼ਿਮਨੀ ਚੋਣ ਤੋਂ ਆਪਣਾ ਨਾਮਜ਼ਦਗੀ ਪੱਤਰ ਵਾਪਸ ਲੈ ਲਿਆ ਹੈ। ਉਨ੍ਹਾਂ ਨੇ ਸ਼ੁੱਕਰਵਾਰ ਨੂੰ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਦਾਖਲ ਕੀਤੀ ਸੀ। ‘ਦਿ ਟ੍ਰਿਬਿਊਨ’...
ਗਿੱਦੜਬਾਹਾ ਵਿੱਚ ਨਾਮਜ਼ਦਗੀ ਪੱਤਰ ਦਾਖਲ ਕਰਨ ਮੌਕੇ ਦੀ ਫੋਟੋ।
Advertisement

ਅਰਚਿਤ ਵਤਸ

ਮੁਕਤਸਰ, 30 ਅਕਤੂਬਰ

Advertisement

Punjab Bypolls: ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ ਨੇ ਬੁੱਧਵਾਰ ਨੂੰ ਗਿੱਦੜਬਾਹਾ ਜ਼ਿਮਨੀ ਚੋਣ ਤੋਂ ਆਪਣਾ ਨਾਮਜ਼ਦਗੀ ਪੱਤਰ ਵਾਪਸ ਲੈ ਲਿਆ ਹੈ। ਉਨ੍ਹਾਂ ਨੇ ਸ਼ੁੱਕਰਵਾਰ ਨੂੰ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਦਾਖਲ ਕੀਤੀ ਸੀ। ‘ਦਿ ਟ੍ਰਿਬਿਊਨ’ ਸਮੂਹ ਨਾਲ ਗੱਲਬਾਤ ਕਰਦਿਆਂ ਜਗਮੀਤ ਬਰਾੜ ਨੇ ਕਿਹਾ, “ਮੈਂ ਆਪਣੀ 21 ਮੈਂਬਰੀ ਸਲਾਹਕਾਰ ਕਮੇਟੀ ਨਾਲ ਸਲਾਹ ਕੀਤੀ ਹੈ ਅਤੇ ਨਾਮਜ਼ਦਗੀ ਵਾਪਸ ਲੈਣ ਦਾ ਫੈਸਲਾ ਕੀਤਾ ਹੈ। ਹਾਲਾਂਕਿ, ਨਾ ਤਾਂ ਮੈਂ ਕਿਸੇ ਉਮੀਦਵਾਰ ਨੂੰ ਸਮਰਥਨ ਦੇਣ ਦਾ ਫ਼ੈਸਲਾ ਕੀਤਾ ਹੈ ਅਤੇ ਨਾ ਹੀ ਮੈਂ ਕਾਂਗਰਸ ਵਿੱਚ ਸ਼ਾਮਲ ਹੋ ਰਿਹਾ ਹਾਂ।’’

ਇਸ ਮੌਕੇ ਉਨ੍ਹਾਂ ਨੇ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਵੀ ਆਲੋਚਨਾ ਕੀਤੀ, ਜਿਨ੍ਹਾਂ ਦੀ ਪਤਨੀ ਅੰਮ੍ਰਿਤਾ ਵੜਿੰਗ ਕਾਂਗਰਸ ਉਮੀਦਵਾਰ ਵਜੋਂ ਜ਼ਿਮਨੀ ਚੋਣ ਲੜ ਰਹੀ ਹੈ। ਬਰਾੜ ਨੇ ਕਿਹਾ, ‘‘ਮੈਂ ਰਾਜਾ ਵੜਿੰਗ ਵਿਰੁੱਧ ਜਾਂਚ ਅਤੇ ਕਾਰਵਾਈ ਦੀ ਮੰਗ ਕਰਦਾ ਹਾਂ, ਜੋ ਵਿਵਾਦਾਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਟਰਾਂਸਪੋਰਟ ਘੁਟਾਲੇ ਦਾ ਦੋਸ਼ੀ ਹੈ।’’

Advertisement