ਜ਼ਿਮਨੀ ਚੋਣਾਂ: ਨਾਮਜ਼ਦਗੀਆਂ ਦੀ ਸ਼ੁਰੂਆਤ ਅੱਜ ਤੋਂ
ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 13 ਜੁਲਾਈ ਪੰਜਾਬ ਵਿੱਚ 27 ਜੁਲਾਈ ਨੂੰ ਹੋਣ ਵਾਲੀਆਂ 90 ਸਰਪੰਚ ਤੇ 1771 ਪੰਚਾਂ ਦੀਆਂ ਅਸਾਮੀਆਂ ਲਈ ਜ਼ਿਮਨੀ ਚੋਣ ਵਾਸਤੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਸ਼ੁਰੂਆਤ 14 ਜੁਲਾਈ ਤੋਂ ਕੀਤੀ ਜਾਵੇਗੀ। ਇਹ ਨਾਮਜ਼ਦਗੀ ਪੱਤਰ 14 ਤੋਂ...
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 13 ਜੁਲਾਈ
Advertisement
ਪੰਜਾਬ ਵਿੱਚ 27 ਜੁਲਾਈ ਨੂੰ ਹੋਣ ਵਾਲੀਆਂ 90 ਸਰਪੰਚ ਤੇ 1771 ਪੰਚਾਂ ਦੀਆਂ ਅਸਾਮੀਆਂ ਲਈ ਜ਼ਿਮਨੀ ਚੋਣ ਵਾਸਤੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਸ਼ੁਰੂਆਤ 14 ਜੁਲਾਈ ਤੋਂ ਕੀਤੀ ਜਾਵੇਗੀ। ਇਹ ਨਾਮਜ਼ਦਗੀ ਪੱਤਰ 14 ਤੋਂ 17 ਜੁਲਾਈ ਤੱਕ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਸਬੰਧਤ ਰਿਟਰਨਿੰਗ ਅਫਸਰਾਂ ਦੇ ਦਫ਼ਤਰਾਂ ਵਿੱਚ ਦਾਖ਼ਲ ਕੀਤੇ ਜਾ ਸਕਣਗੇ। ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਬਾਅਦ 18 ਜੁਲਾਈ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ, ਜਦੋਂ ਕਿ 19 ਬਾਅਦ ਦੁਪਹਿਰ 3 ਵਜੇ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ। ਇਸ ਤੋਂ ਬਾਅਦ 27 ਜੁਲਾਈ ਨੂੰ ਸਵੇਰੇ 8.00 ਵਜੇ ਤੋਂ ਸ਼ਾਮ 4.00 ਵਜੇ ਤੱਕ ਬੈਲੇਟ ਪੇਪਰਾਂ ਦੀ ਵਰਤੋਂ ਰਾਹੀਂ ਹੋਵੇਗੀ। ਵੋਟਿੰਗ ਤੋਂ ਤੁਰੰਤ ਬਾਅਦ ਪੋਲਿੰਗ ਸਟੇਸ਼ਨ ’ਤੇ ਹੀ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ।
Advertisement