ਪੰਚਾਇਤ ਮੰਤਰੀ ਬਾਜਵਾ ਦੀ ਪਤਨੀ ਤੇ ਪੁੱਤ ਨੂੰ ਵੀ ਕਰੋਨਾ

ਪੰਚਾਇਤ ਮੰਤਰੀ ਬਾਜਵਾ ਦੀ ਪਤਨੀ ਤੇ ਪੁੱਤ ਨੂੰ ਵੀ ਕਰੋਨਾ

ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 16 ਜੁਲਾਈ                                   

ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਤੋਂ ਬਾਅਦ ਹੁਣ ਉਨ੍ਹਾਂ ਦੀ ਪਤਨੀ ਅਤੇ ਬੇਟੇ ਨੂੰ ਵੀ ਕਰੋਨਾ ਨੇ ਆਪਣੀ ਲਪੇਟ ਵਿੱਚ ਲੈ ਲਿਆ ਹੈ। ਸ੍ਰੀ ਬਾਜਵਾ ਪਹਿਲਾਂ ਹੀ ਇੱਥੋਂ ਦੇ ਫੋਰਟਿਸ ਹਸਪਤਾਲ ਵਿੱਚ ਹਨ ਅਤੇ ਅੱਜ ਉਨ੍ਹਾਂ ਦੀ ਪਤਨੀ ਅਤੇ ਬੇਟੇ ਦੀ ਰਿਪੋਰਟ ਵੀ ਪਾਜ਼ੇਟਿਵ ਆਈ ਹੈ। ਸ੍ਰੀਮਤੀ ਬਾਜਵਾ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਭਰਤੀ ਕਰਵਾ ਦਿੱਤਾ ਗਿਆ ਹੈ, ਜਦੋਂ ਉਨ੍ਹਾਂ ਦੇ ਪੁੱਤ ਨੂੰ ਘਰ ਵਿੱਚ ਇਕਾਂਤਵਾਸ ਕੀਤਾ ਗਿਆ ਹੈ। ਮੰਤਰੀ ਦੀ ਪਤਨੀ ਵਿੱਚ ਕਰੋਨਾ ਲੱਛਣ ਸਨ ਜਦ ਕਿ ਉਨ੍ਹਾਂ ਦੇ ਪੁੱਤ ਨੂੰ ਅਹਿਤਿਆਤ ਵਜੋਂ ਇਕਾਂਤਵਾਸ ਕੀਤਾ ਗਿਆ ਹੈ। ਇਸ ਦੌਰਾਨ ਮੁਹਾਲੀ ਦੇ ਵਿਧਾਇਕ ਅਤੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਰਿਪੋਰਟ ਨੈਗੇਟਿਵ ਹੈ। ਉਧਰ ਮੁਹਾਲੀ ਜ਼ਿਲ੍ਹੇ ਵਿੱਚ ਅੱਜ ਅੱਠ ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ।

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All