ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕੈਬਨਿਟ ਮੰਤਰੀ ਬਲਜੀਤ ਕੌਰ ਤੇ ਵਿਧਾਇਕ ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ

ਲੋਕਾਂ ਨਾਲ ਗੱਲਬਾਤ ਕੀਤੀ; ਦੁਧਾਰੂ ਪਸ਼ੂਆਂ ਨੂੰ ਫੀਡ ਮੁਹੱੲੀਆ ਕਰਵਾੲੀ
Advertisement

ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਤੇ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਰਾਹਤ ਸਮੱਗਰੀ ਦੇ ਕੈਂਟਰ ਲੈ ਕੇ ਪਿੰਡ ਤੇਜਾ ਰੁਹੇਲਾ ਤੇ ਚੱਕ ਰੁਹੇਲਾ ਪਹੁੰਚੇ। ਇਸ ਮੌਕੇ ਉਨ੍ਹਾਂ ਦੁਧਾਰੂ ਜਾਨਵਰਾਂ ਲਈ ਕੈਟਲ ਫੀਡ ਦੀ ਮੁਹੱਈਆ ਕਰਵਾਈ। ਇਸ ਮੌਕੇ ਲੋਕਾਂ ਨਾਲ ਗੱਲਬਾਤ ਕਰਦਿਆਂ ਡਾ ਬਲਜੀਤ ਕੌਰ ਨੇ ਕਿਹਾ ਕਿ ਪਹਾੜਾਂ ’ਤੇ ਹੋ ਰਹੀ ਬਾਰਿਸ਼ ਦੇ ਮੱਦੇਨਜ਼ਰ ਪਿੱਛੋਂ ਪਾਣੀ ਦੀ ਮਾਤਰਾ ਲਗਾਤਾਰ ਵਧ ਰਹੀ ਹੈ। ਹਰੀਕੇ ਹੈਡਵਰਕਸ ਤੋਂ 1.7 ਲੱਖ ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ ਭਲਕ ਤੱਕ ਫਾਜ਼ਿਲਕਾ ਜ਼ਿਲ੍ਹੇ ਵਿਚੋਂ ਲੰਘਦੀ ਸਤਲੁਜ ਕ੍ਰੀਕ ਵਿਚ ਵੀ ਇਸ ਪਾਣੀ ਦਾ ਕੁਝ ਹਿੱਸਾ ਆਵੇਗਾ ਅਤੇ ਇਸ ਨਾਲ ਖੇਤਰ ਵਿੱਚ ਪਾਣੀ ਦਾ ਪੱਧਰ ਹੋਰ ਵਧ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਔਰਤਾਂ, ਬਜ਼ੁਰਗਾਂ ਅਤੇ ਬੱਚਿਆਂ ਨੂੰ ਸੁਰੱਖਿਅਤ ਥਾਵਾਂ ’ਤੇ ਭੇਜਿਆ ਜਾਵੇ।

ਇਸ ਮੌਕੇ ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ ਰਾਹਤ ਕੈਂਪ ਵੀ ਬਣਾਏ ਗਏ ਹਨ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸਾਰਾ ਪ੍ਰਸ਼ਾਸਨ ਹੜ੍ਹ ਪੀੜਤਾਂ ਨੂੰ ਮਦਦ ਮੁਹੱਈਆ ਕਰਵਾਉਣ ਲਈ ਲੱਗਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ, ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀਆਂ ਟੀਮਾਂ ਅਤੇ ਮਾਲ ਵਿਭਾਗ ਦੀਆਂ ਸਾਰੀਆਂ ਟੀਮਾਂ ਪਿੰਡਾਂ ਵਿੱਚ ਤਾਇਨਾਤ ਹਨ। ਇਸ ਮੌਕੇ ਫਾਜ਼ਿਲਕਾ ਦੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ. ਮਨਦੀਪ ਕੌਰ, ਐਸਡੀਐਮ ਵੀਰਪਾਲ ਕੌਰ, ਡੀਐਸਪੀ ਅਵਿਨਾਸ਼ ਚੰਦਰ ਅਤੇ ਤਹਿਸੀਲਦਾਰ ਜਸਪ੍ਰੀਤ ਸਿੰਘ ਵੀ ਹਾਜ਼ਰ ਸਨ।

Advertisement

Advertisement